ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ਵਿਚ ਭੁੱਚੋ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਨੇ ਓਪੀਡੀ ਰੱਖੀ ਬੰਦ
ਭੁੱਚੋ ਮੰਡੀ, 27 ਅਗਸਤ (ਬਿੱਕਰ ਸਿੰਘ ਸਿੱਧੂ)- ਪੰਜਾਬ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ‘ਤੇ 27 ਅਗਸਤ ਨੂੰ ਕੀਤੀ ਗਈ ਸੂਬਾ ਪੱਧਰੀ ਸਮੂਹਿਕ ਹੜਤਾਲ ਦਾ ਅਸਰ ਭੁੱਚੋ ਮੰਡੀ ਵਿਚ ਵੀ ਦੇਖਣ ਨੂੰ ਮਿਲਿਆ। ਹੜਤਾਲ ਦੇ ਸਮਰਥਨ ਵਿਚ ਸਰਕਾਰੀ ਹਸਪਤਾਲ ਭੁੱਚੋ ਮੰਡੀ ਦੇ ਡਾਕਟਰਾਂ ਅਤੇ ਸਟਾਫ਼ ਨੇ ਕੰਮਕਾਜ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।
ਸਰਕਾਰੀ ਹਸਪਤਾਲ ਭੁੱਚੋ ਮੰਡੀ ਵਿਖੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ। ਤਸਵੀਰ: ਬਿੱਕਰ ਸਿੰਘ ਸਿੱਧੂ
28-08-2026