28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

‘ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਨ ਲਈ ਬਾਦਲ ਪਿੰਡ ਪੁੱਜੇ ਡਾ. ਦਲਜੀਤ ਸਿੰਘ ਗੁਰੂ ਅਤੇ ਜਗਸੀਰ ਸਿੰਘ ਕਲਿਆਣ

ਭੁੱਚੋ ਮੰਡੀ, 27 ਅਗਸਤ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਬਾਦਲ ਪਿੰਡ ਪੁੱਜੇ।

ਸਾਬ ਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਨ ਸਮੇਂ ਡਾ. ਦਲਜੀਤ ਸਿੰਘ ਗੁਰੂ। ਤਸਵੀਰ: ਬਿੱਕਰ ਸਿੰਘ ਸਿੱਧੂ 28-08-2026
ਭੁੱਚੋ ਮੰਡੀ, 27 ਅਗਸਤ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਬਾਦਲ ਪਿੰਡ ਪੁੱਜੇ। ਇਸ ਦੌਰਾਨ ਡਾ. ਦਲਜੀਤ ਸਿੰਘ ਗੁਰੂ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ। ਦੋਵਾਂ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਭੁੱਚੋ ਮੰਡੀ ਵਿਚ ਪਾਰਟੀ ਦੀਆਂ ਸਰਗਰਮੀਆਂ ਅਤੇ ਸੰਗਠਨਾਤਮਕ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਜਲਦੀ ਸਿਹਤਯਾਬ ਹੋਣ ਅਤੇ ਲੰਬੀ ਉਮਰ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਦਾ ਰਹੇਗਾ।
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਆਂਗਣਵਾੜੀ ਸੇਵਾਵਾਂ ਨੂੰ ਦਰਕਿਨਾਰ ਕਰ ਕੇ ‘ਆਪ’ ਦੁਬਾਰਾ ਸੱਤਾ ਦੀ ਝਾਕ ਨਾ ਰੱਖੇ- ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।