ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਵਿਖੇ ਮਨਾਇਆ ‘ਰਾਸ਼ਟਰੀ ਖੇਡ ਦਿਵਸ’
ਬਠਿੰਡਾ, 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬਹੁਤ ਉਤਸ਼ਾਹ ਨਾਲ ਮਨਾਇਆ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ.
ਬਠਿੰਡਾ, 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬਹੁਤ ਉਤਸ਼ਾਹ ਨਾਲ ਮਨਾਇਆ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਡੀਨ ਆਰ.ਸੀ. ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨੂੰ ਜੀਵਨ ਦੇ ਅਨਿੱਖੜਵੇਂ ਅੰਗ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ। ਮੈਚ ਦੌਰਾਨ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਦੇ ਹੋਏ ਨਿਰਧਾਰਿਤ 8 ਓਵਰਾਂ ਵਿਚ 97 ਦੌੜਾ ਦਾ ਟੀਚਾ ਰੱਖਿਆ। ਇਸ ਮੁਕਾਬਲੇ ਨੂੰ ਮਾਲਵਾ ਕਾਲਜ ਨੇ 3 ਵਿਕਟਾਂ ਨਾਲ ਜਿੱਤਿਆ। ਪ੍ਰੋਗਰਾਮ ਦੀ ਸਮਾਪਤੀ ਇਨਾਮ ਵੰਡ ਸਮਾਰੋਹ ਨਾਲ ਹੋਈ, ਜਿੱਥੇ ਜੇਤੂਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਰਸਮੀ ਤੌਰ ’ਤੇ ਧੰਨਵਾਦ ਕੀਤਾ। ਇਹ ਪੂਰਾ ਪ੍ਰੋਗਰਾਮ ਸਹਾਇਕ ਪ੍ਰੋਫੈਸਰ ਰਾਜਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਨਿਰਵੈਰ ਸਿੰਘ, ਸਹਾਇਕ ਪ੍ਰੋਫੈਸਰ ਗਿਰੀਸ਼, ਸਹਾਇਕ ਪ੍ਰੋ: ਅਰਸ਼ਦੀਪ ਕੌਰ ਅਤੇ ਸਹਾਇਕ ਪ੍ਰੋ: ਰਮਨਦੀਪ ਕੌਰ ਦੇ ਸਮਰਪਿਤ ਸਹਿਯੋਗ ਅਤੇ ਫ਼ਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਦੀ ਉਤਸ਼ਾਹ ਪੂਰਵਕ ਭਾਗੀਦਾਰੀ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ। ਸਮਾਗਮ ਦੀ ਕਾਰਵਾਈ ਦਾ ਸੰਚਾਲਨ ਸਹਾਇਕ ਪ੍ਰੋ: ਜਗਦੀਪ ਸਿੰਘ, ਸਹਾਇਕ ਪ੍ਰੋ: ਸੁਖਪ੍ਰੀਤ ਕੌਰ ਅਤੇ ਖੇਡ ਇੰਚਾਰਜ ਕੁਲਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ, ਜਿਨ੍ਹਾਂ ਦੇ ਯਤਨਾਂ ਨੇ ਪ੍ਰੋਗਰਾਮ ਦੇ ਸਚਾਰੂ ਸੰਚਾਲਨ ਵਿਚ ਅਹਿਮ ਭੂਮਿਕਾ ਨਿਭਾਈ।