30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਗਵੰਤ ਮਾਨ ਦੀ ਲੋਕ ਮਿਲਣੀ ਮਹਿਰਾਜ ਵਿਖੇ 7 ਸਤੰਬਰ ਨੂੰ-ਵਿਧਾਇਕ ਬਲਕਾਰ ਸਿੱਧੂ

ਭਾਈਰੂਪਾ/ਮਹਿਰਾਜ, 29 ਅਗਸਤ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਸਤੰਬਰ ਨੂੰ ਪਿੰਡ ਮਹਿਰਾਜ ਵਿਖੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਲੋਕ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਬਲਕਾਰ ਸਿੱਧੂ ਦੀ ਫਾਇਲ ਤਸਵੀਰ। 30-08-2026
ਭਾਈਰੂਪਾ/ਮਹਿਰਾਜ, 29 ਅਗਸਤ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਸਤੰਬਰ ਨੂੰ ਪਿੰਡ ਮਹਿਰਾਜ ਵਿਖੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਲੋਕ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕੇ ਦੇ ਲੋਕ ਲੰਮੇ ਸਮੇਂ ਤੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਮਹਿਰਾਜ ਦੀ ਚੋਣ ਹੋਣਾ ਉਨ੍ਹਾਂ ਲਈ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਮਹਿਰਾਜ ਉਨ੍ਹਾਂ ਦਾ ਪੁਸ਼ਤੈਨੀ ਪਿੰਡ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਲੋਕ ਮਿਲਣੀ ਮਹਿਰਾਜ ਵਿਖੇ ਰੱਖੀ ਗਈ ਹੈ, ਪਰ ਇਹ ਸਮੁੱਚੇ ਹਲਕਾ ਰਾਮਪੁਰਾ ਫੂਲ ਦੀ ਲੋਕ ਮਿਲਣੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਇਲਾਕੇ ਨਾਲ ਸਬੰਧਿਤ ਮੁੱਦੇ ਮੁੱਖ ਮੰਤਰੀ ਸਾਹਮਣੇ ਰੱਖ ਸਕਣਗੇ। ਵਿਧਾਇਕ ਸਿੱਧੂ ਨੇ ਹਲਕਾ ਵਾਸੀਆਂ ਨੂੰ ਲੋਕ ਮਿਲਣੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ : ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਚਲਾਈ ਵਾਤਾਵਰਨ ਸ਼ੁੱਧਤਾ ਮੁਹਿੰਮ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼ ਗੁਰਜੀਤ ਸਿੰਘ ਸਿੱਧੂ ਗੁੰਮਟੀ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।