01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਵਿਸ਼ੇਸ਼ ਸ਼ੋਅ ਅੱਜ ਤਲਵੰਡੀ ਸਾਬੋ ’ਚ

ਤਲਵੰਡੀ ਸਾਬੋ, 31 ਅਗਸਤ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ 1 ਸਤੰਬਰ ਨੂੰ ਸ਼ਾਮ 5:30 ਵਜੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਹੋਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਸਬੰਧੀ ਅੱਜ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਅਜੀਤ ਡੈਸਕ 01-09-2026
ਤਲਵੰਡੀ ਸਾਬੋ, 31 ਅਗਸਤ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ 1 ਸਤੰਬਰ ਨੂੰ ਸ਼ਾਮ 5:30 ਵਜੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਹੋਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਸਬੰਧੀ ਅੱਜ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ਨੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਰਾਹੀਂ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀਮਤੀ ਵੀਰਪਾਲ ਕੌਰ ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉਤੇ ਆਧਾਰਿਤ ਪੇਸ਼ਕਾਰੀ ਦੇਣਗੇ। ਜਾਣਕਾਰੀ ਮੁਤਾਬਿਕ ਮੀਟਿੰਗ ਦੌਰਾਨ ਐੱਸ.ਡੀ.ਐੱਮ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ ਪ੍ਰਬੰਧਾਂ ਅਤੇ ਪਾਰਕਿੰਗ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸ਼ੋਅ ਦੇਖਣ ਲਈ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਬੈਠਣ ਦੀ ਵਿਵਸਥਾ, ਸਕੂਲ ਮੈਦਾਨ ਦੀ ઠ ਸਾਫ਼ ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ ਆਦਿ ਦੇ ਨਿਰਦੇਸ਼ ਵੀ ਦਿੱਤੇ। ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਡਰੋਨ ਸ਼ੋਅ ਦਾ ਅਨੰਦ ਜ਼ਰੂਰ ਮਾਨਣ।
ਪਿਛਲੀ ਖ਼ਬਰ ਨਰਦੇਵ ਸਿੰਘ ਪੂਹਲੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਕੰਦਰ ਸਿੰਘ ਬਰਾੜ ਅਤੇ ਜਗਤਾਰ ਸਿੰਘ ਤਾਰਾ ਜਨਰਲ ਕੌਂਸਲ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।