ਆਸ਼ਾ ਵਰਕਰਜ਼ ਅਤੇ ਫੈਸਲੀਟੇਟਰ ਨੇ ਆਪਣੀਆਂ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ
ਬਠਿੰਡਾ, 4 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀਆਂ ਆਸ਼ਾ ਵਰਕਰ ਅਤੇ ਫੈਸਲੀਟੇਟਰ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਅਣਗੌਲਿਆ ਕੀਤਾ ਜਾਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਸਿਵਲ ਸਰਜਨ ਨੂੰ ਆਪਣੀਆ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਲੋਂ ਦਿੱਤੀਆ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਹਰ ਘਰ ਹਰ ਵਰਗ ਡੋਰ ਟੂ ਡੋਰ ਲੋਕਾਂ ਤੱਕ ਪਹੁੰਚਾ ਰਹੇ ਹਨ।
ਅਜੀਤ ਡੈਸਕ
05-09-2026