06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਆਉਣ ਵਾਲੇ ਸਮੇਂ ’ਚ ਸਬਸਿਡੀ ’ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ

ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫ਼ਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਅਜੀਤ ਡੈਸਕ 06-09-2026
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫ਼ਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ। ਡਾ: ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ ਵਿਖੇ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਬਿੰਦਰ ਭਗਤਾ ਨੂੰ ਭਾਜਪਾ ਹਲਕਾ ਰਾਮਪੁਰਾ ਦੇ ਸੰਗਠਨ ਤੇ ਸਰਗਰਮੀਆਂ ਦੇ ਇੰਚਾਰਜ ਦੀ ਜ਼ਿੰਮੇਵਾਰੀ ਮਿਲੀ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੇ ਸਿਹਤ ਅਧਿਕਾਰੀਆਂ ਨੂੰ ਸੌਂਪਿਆ ਚਿਤਾਵਨੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।