ਬੁੰਗਾ ਮਸਤੂਆਣਾ ਵਿਖੇ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਪਾਠ ਬੋਧ ਸਮਾਗਮ’ ਸੰਬੰਧੀ ਇਕੱਤਰਤਾ
ਤਲਵੰਡੀ ਸਾਬੋ, 6 ਸਤੰਬਰ (ਰਣਜੀਤ ਸਿੰਘ ਰਾਜੂ): ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਗੁਰਦੁਆਰਾ ਬੁੰਗਾ ਮਸਤੂਆਣਾ ਦੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਦੀ ਅਗਵਾਈ ਅਤੇ ਗੁ:ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੇ ਪ੍ਰਬੰਧਾਂ ਹੇਠ ਵਿਸ਼ਾਲ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਬੋਧ ਸਮਾਗਮ’ 4 ਅਕਤੂਬਰ ਤੋਂ ਆਰੰਭ ਕਰਵਾਏ ਜਾ ਰਹੇ ਹਨ। ਅੱਜ ਧਾਰਮਿਕ ਸ਼ਖ਼ਸੀਅਤਾਂ ਨਾਲ ਵੀਚਾਰ ਚਰਚਾ ਉਪਰੰਤ ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਪਾਠ ਬੋਧ ਸਮਾਗਮ ਦੌਰਾਨ ਸੰਪ੍ਰਦਾਇ ਭਿੰਡਰਾਂ ਦੇ ਮਹਾਨ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਆਪਣੇ ਜਥੇ ਸਮੇਤ ਸੰਗਤਾਂ, ਗ੍ਰੰਥੀ ਸਿੰਘਾਂ ਅਤੇ ਗੁਰਮਤਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ਼ੁੱਧ ਉੱਚਾਰਨ, ਵਿਸ਼ਰਾਮਾਂ ਅਤੇ ਸੰਥਿਆ ਦੀ ਨਿਸ਼ਕਾਮ ਸੇਵਾ ਨਿਭਾਉਣਗੇ।
ਗ
ਗਿਆਨੀ ਹਰਭਜਨ ਸਿੰਘ ਢੁੱਡੀਕੇ ਨੂੰ ਸਨਮਾਨਿਤ ਕਰਦੇ ਜਥੇਦਾਰ ਬਾਬਾ ਟੇਕ ਸਿੰਘ ਤੇ ਬਾਬਾ ਕਾਕਾ ਸਿੰਘ।
07-09-2026
ਤਲਵੰਡੀ ਸਾਬੋ, 6 ਸਤੰਬਰ (ਰਣਜੀਤ ਸਿੰਘ ਰਾਜੂ): ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਕੇ ਗੁਰਦੁਆਰਾ ਬੁੰਗਾ ਮਸਤੂਆਣਾ ਦੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਦੀ ਅਗਵਾਈ ਅਤੇ ਗੁ:ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਦੇ ਪ੍ਰਬੰਧਾਂ ਹੇਠ ਵਿਸ਼ਾਲ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਬੋਧ ਸਮਾਗਮ’ 4 ਅਕਤੂਬਰ ਤੋਂ ਆਰੰਭ ਕਰਵਾਏ ਜਾ ਰਹੇ ਹਨ। ਅੱਜ ਧਾਰਮਿਕ ਸ਼ਖ਼ਸੀਅਤਾਂ ਨਾਲ ਵੀਚਾਰ ਚਰਚਾ ਉਪਰੰਤ ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਪਾਠ ਬੋਧ ਸਮਾਗਮ ਦੌਰਾਨ ਸੰਪ੍ਰਦਾਇ ਭਿੰਡਰਾਂ ਦੇ ਮਹਾਨ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਆਪਣੇ ਜਥੇ ਸਮੇਤ ਸੰਗਤਾਂ, ਗ੍ਰੰਥੀ ਸਿੰਘਾਂ ਅਤੇ ਗੁਰਮਤਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ਼ੁੱਧ ਉੱਚਾਰਨ, ਵਿਸ਼ਰਾਮਾਂ ਅਤੇ ਸੰਥਿਆ ਦੀ ਨਿਸ਼ਕਾਮ ਸੇਵਾ ਨਿਭਾਉਣਗੇ। ਸਿੰਘ ਸਾਹਿਬ ਨੇ ਅੱਗੇ ਦੱਸਿਆ ਕਿ ਇਸ ਗੁਰਮਤਿ ਕਾਰਜ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਉੱਧਰ ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਪਾਠ ਬੋਧ ਸਮਾਗਮ ਦੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪੂਰੀ ਰੂਪ-ਰੇਖਾ ਉਲੀਕਣ ਲਈ ਅੱਜ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਪਾਠ ਬੋਧ ਸਮਾਗਮਾਂ ਦੌਰਾਨ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰਾਂ ਅਤੇ ਹੋਰ ਪ੍ਰਬੰਧਾਂ ਨੂੰ ਬਿਹਤਰੀਨ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਅੱਜ ਇਕੱਤਰਤਾ ਮੌਕੇ ਧਾਰਮਿਕ ਸ਼ਖ਼ਸੀਅਤ ਗਿਆਨੀ ਹਰਭਜਨ ਸਿੰਘ ਢੁੱਡੀਕੇ ਵਾਲਿਆਂ ਨੂੰ ਜਥੇ:ਬਾਬਾ ਟੇਕ ਸਿੰਘ ਅਤੇ ਬਾਬਾ ਕਾਕਾ ਸਿੰਘ ਵੱਲੋਂ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਭੇਟ ਕੀਤਾ ਗਿਆ ਜਦੋਂਕਿ ਇਸ ਮੌਕੇ ਬਾਬਾ ਸੰਤ ਸਿੰਘ ਪਟਵਾਰੀ ਸਕੱਤਰ ਬੁੰਗਾ ਮਸਤੂਆਣਾ,ਗਿਆਨੀ ਅੰਮ੍ਰਿਤਪਾਲ ਸਿੰਘ ਅਲਾਚੌਰ,ਗਿਆਨੀ ਪਰਵਿੰਦਰ ਸਿੰਘ ਢੁੱਡੀਕੇ ਅਤੇ ਗਿਆਨੀ ਨਛੱਤਰ ਸਿੰਘ ਮੌਜੂਦ ਸਨ।