ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ‘ਕਾਲਾ ਅਧਿਆਪਕ ਦਿਵਸ’ ਮਨਾਉਣ ਦਾ ਐਲਾਨ
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 5 ਸਤੰਬਰ ਨੂੰ ‘ਅਧਿਆਪਕ ਦਿਵਸ’ ਮੌਕੇ ਸੂਬੇ ਭਰ ਦੇ ਸਕੂਲਾਂ ਵਿਚ ਕਾਲੇ ਝੰਡੇ ਜਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟ ਕੀਤਾ ਜਾਵੇਗਾ, ਜਦਕਿ 12 ਸਤੰਬਰ ਨੂੰ ਸੰਗਰੂਰ ਵਿਖੇ ‘ਸੂਬਾ ਪੱਧਰੀ ਰੈਲੀ’ ਕੀਤੀ ਜਾਵੇਗੀ ।
ਬਠਿੰਡਾ, 6 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 5 ਸਤੰਬਰ ਨੂੰ ‘ਅਧਿਆਪਕ ਦਿਵਸ’ ਮੌਕੇ ਸੂਬੇ ਭਰ ਦੇ ਸਕੂਲਾਂ ਵਿਚ ਕਾਲੇ ਝੰਡੇ ਜਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟ ਕੀਤਾ ਜਾਵੇਗਾ, ਜਦਕਿ 12 ਸਤੰਬਰ ਨੂੰ ਸੰਗਰੂਰ ਵਿਖੇ ‘ਸੂਬਾ ਪੱਧਰੀ ਰੈਲੀ’ ਕੀਤੀ ਜਾਵੇਗੀ । ਜਥੇਬੰਦੀ ਦੇ ਆਗੂ ਦਵਿੰਦਰ ਸਿੰਘ ਸੰਧੂ, ਅਨੁਭਵ ਗੁਪਤਾ, ਮਨਪ੍ਰੀਤ ਸਿੰਘ, ਵੀਰਪਾਲ ਕੌਰ ਸਿਧਾਣਾ, ਗੁਰਲਾਲ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਕਿ ਸਾਡੇ ਬਹੁਤ ਸਾਰੇ ਸਾਥੀ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ, ਬਹੁਤ ਸਾਰੇ ਬਿਨ੍ਹਾਂ ਕਿਸੇ ਸਹੂਲਤ ਤੋਂ ਸੇਵਾਮੁਕਤ ਹੋ ਰਹੇ ਹਨ । ਸਰਕਾਰ ਵਲੋਂ ਸਾਨੂੰ ਮੁਲਾਜ਼ਮ ਨਾ ਸਮਝਦੇ ਹੋਏ ਮੁਲਜ਼ਮਾਂ ਵਾਲੀ ਕਤਾਰ ਵਿਚ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ’ਤੇ ਪੇ-ਸਕੇਲ ਦੇਣ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ, ਸਿੱਖਿਆ ਮੰਤਰੀ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੋਈਆਂ ਪਰ ਅਜੇ ਤੱਕ ਭਰੋਸਿਆਂ ਤੋਂ ਇਲਾਵਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਮਹਿੰਗਾਈ ਦੇ ਦੌਰ ਵਿਚ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ । ਕਿਸੇ ਵੀ ਪਰਿਵਾਰ ਦੀ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਕਈ ਅਧਿਆਪਕ ਆਰਥਿਕ ਬੋਝ ਹੇਠ ਹਨ । ਜਥੇਬੰਦੀ ਆਗੂਆਂ ਨੇ ਕਿਹਾ ਕਿ 5 ਸਤੰਬਰ ਨੂੰ ਸੂਬੇ ਦੇ ਸਕੂਲਾਂ ਵਿਚ ‘ਕਾਲੇ ਝੰਡੇ ਅਤੇ ਕਾਲੀਆਂ ਪੱਟੀਆਂ’ ਰਾਹੀਂ ਰੋਸ ਦਰਜ ਕਰਵਾਇਆ ਜਾਵੇਗਾ ਅਤੇ 12 ਸਤੰਬਰ ਨੂੰ ਸੰਗਰੂਰ ਵਿਖੇ ਵੱਡੀ ‘ਸੂਬਾ ਪੱਧਰੀ ਰੈਲੀ’ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ ।