07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੋਟਰੀ ਕਲੱਬ ਵਲੋਂ ਕੰਪਿਊਟਰ ਅਧਿਆਪਕ ਰਾਜਦੀਪ ਸਿੰਘ ਦਾ ਸਨਮਾਨ

ਮਾਨਸਾ, 6 ਸਤੰਬਰ (ਰਾਵਿੰਦਰ ਸਿੰਘ ਰਵੀ)- ਰੋਟਰੀ ਕਲੱਬ ਮਾਨਸਾ ਵਲੋਂ ਅਧਿਆਪਕ ਦਿਵਸ ਮੌਕੇ ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਦੇ ਕੰਪਿਊਟਰ ਅਧਿਆਪਕ ਰਾਜਦੀਪ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਕਲੱਬ ਦੇ ਪ੍ਰਧਾਨ ਵਿੱਦਿਆ ਸਾਗਰ ਨੇ ਉਸ ਵਲੋਂ ਸਿੱਖਿਆ ਦੀ ਬਿਹਤਰੀ ਲਈ ਨਿਭਾਈ ਜਾ ਰਹੀ ਸਮਰਪਿਤ ਭੂਮਿਕਾ, ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਨ ਅਤੇ ਆਧੁਨਿਕ ਯੁੱਗ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।

ਅਜੀਤ ਡੈਸਕ 07-09-2026
ਮਾਨਸਾ, 6 ਸਤੰਬਰ (ਰਾਵਿੰਦਰ ਸਿੰਘ ਰਵੀ)- ਰੋਟਰੀ ਕਲੱਬ ਮਾਨਸਾ ਵਲੋਂ ਅਧਿਆਪਕ ਦਿਵਸ ਮੌਕੇ ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਦੇ ਕੰਪਿਊਟਰ ਅਧਿਆਪਕ ਰਾਜਦੀਪ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਕਲੱਬ ਦੇ ਪ੍ਰਧਾਨ ਵਿੱਦਿਆ ਸਾਗਰ ਨੇ ਉਸ ਵਲੋਂ ਸਿੱਖਿਆ ਦੀ ਬਿਹਤਰੀ ਲਈ ਨਿਭਾਈ ਜਾ ਰਹੀ ਸਮਰਪਿਤ ਭੂਮਿਕਾ, ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਨ ਅਤੇ ਆਧੁਨਿਕ ਯੁੱਗ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲਾ ਵਿਅਕਤੀ ਨਹੀਂ ਹੁੰਦਾ, ਸਗੋਂ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਮਾਰਗ ਦਰਸ਼ਕ ਅਤੇ ਸਮਾਜ ਦੇ ਭਵਿੱਖ ਦੀ ਨੀਂਹ ਰੱਖਣ ਵਾਲਾ ਨਿਰਮਾਤਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਅਜੋਕੇ ਡਿਜੀਟਲ ਯੁੱਗ ’ਚ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਧਿਆਪਕ ਰਾਜਦੀਪ ਸਿੰਘ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਵੱਧ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪੇ੍ਰਰਨਾ ਹੈ।
ਪਿਛਲੀ ਖ਼ਬਰ ਐੱਸ.ਐੱਸ. ਜੈਨ ਸਭਾ ਨੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਰਣਜੀਤ ਸਿੰਘ ਫ਼ੌਜੀ ਸੋਨੀਆ ਬ੍ਰਿਗੇਡ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।