ਪੰਜਾਬ ਦੇ ਸਮੂਹ ਸੇਵਾ ਕੇਂਦਰ 15 ਨੂੰ ਰਹਿਣਗੇ ਮੁਕੰਮਲ ਬੰਦ
ਮਾਨਸਾ, 7 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਰਾਜ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ ਨੂੰ ਸੂਬੇ ਭਰ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਕਿਰਤ ਵਿਭਾਗ ਮੁਹਾਲੀ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਬੁਲਾਈ ਗਈ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ’ਚ ਭਾਰੀ ਰੋਸ ਫੈਲਿਆ ਹੋਇਆ ਹੈ ।
ਮਾਨਸਾ, 7 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਰਾਜ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ ਨੂੰ ਸੂਬੇ ਭਰ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਕਿਰਤ ਵਿਭਾਗ ਮੁਹਾਲੀ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਬੁਲਾਈ ਗਈ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ’ਚ ਭਾਰੀ ਰੋਸ ਫੈਲਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਉਕਤ ਮਿਤੀ ਨੂੰ ਸੂਬੇ ਭਰ ਦੇ ਸੇਵਾ ਕੇਂਦਰ ਮੁਕੰਮਲ ਬੰਦ ਰੱਖ ਕੇ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ’ਚ ਕਿਰਤ ਵਿਭਾਗ ਮੋਹਾਲੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਧਰਨੇ ਦੌਰਾਨ ਹੀ ਅਗਲੀ ਰਣਨੀਤੀ ਉਲੀਕੀ ਜਾਵੇਗੀ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਖ਼ਜ਼ਾਨਚੀ ਜਸਪ੍ਰੀਤ ਸਿੰਘ, ਸਰਪ੍ਰਸਤ ਹਰਵਿੰਦਰ ਸਿੰਘ, ਉਪ ਪ੍ਰਧਾਨ ਦਵਿੰਦਰ ਸਿੰਘ ਤੇ ਮਨਵੀਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।