11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਂਗਰਸ ਨੂੰ ਝਟਕਾ : ਸੰਨੀ ਬਰਾੜ ਤੇ ਗੁਰਮੀਤ ਬਾਂਡੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਦੇ ਟਕਸਾਲੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਸਿੰਗਲਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾਇਆ।

ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਦੇ ਟਕਸਾਲੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਸਿੰਗਲਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾਇਆ। ਇਸ ਮੌਕੇ ਨਵੇਂ ਆਗੂਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਸਰੂਪ ਚੰਦ ਸਿੰਗਲਾ ਦੀ ਲੋਕ ਸੇਵਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਏ ਹਨ। ਆਗੂਆਂ ਨੂੰ ਭਾਜਪਾ ਨਾਲ ਜੋੜਨ ਵਿਚ ਹਿੰਮਤ ਬੇਦੀ ਨੇ ਅਹਿਮ ਭੂਮਿਕਾ ਨਿਭਾਈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ, ਗਰੀਬ ਪਰਿਵਾਰਾਂ, ਔਰਤਾਂ ਅਤੇ ਹੋਰ ਵਰਗਾਂ ਲਈ ਕਈ ਲੋਕ-ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਅਤੇ ਉੱਜਵਲਾ ਯੋਜਨਾ ਸਮੇਤ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕੀਤਾ। ਸਿੰਗਲਾ ਨੇ ਨਵੇਂ ਸਾਥੀਆਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋੇਂ ਆਗਾਮੀ ਵਿਧਾਨ ਸਭਾ ਨੂੰ ਲੈ ਕੇ ਸਰਗਰਮੀਆਂ ਤੇਜ਼ ਅਗਲੀ ਖ਼ਬਰ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 30 ਸਤੰਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।