11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

2027 ਦੀਆਂ ਚੋਣਾਂ ਲਈ ਯੂਥ ਅਕਾਲੀ ਦਲ (ਬ) ਨੇ ਵਜਾਇਆ ਬਿਗਲ

ਭੁੱਚੋ ਮੰਡੀ, 10 ਸਤੰਬਰ (ਬਿੱਕਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਦੇ ਪ੍ਰਧਾਨ ਅਤੇ ਸਮੂਹ ਸਰਕਲ ਪ੍ਰਧਾਨਾਂ ਦੀ ਮੀਟਿੰਗ ਅਨਾਜ ਮੰਡੀ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ, ਯੂਥ ਵਿੰਗ ਨੂੰ ਹੋਰ ਸਰਗਰਮ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਭੁੱਚੋ ਮੰਡੀ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਅਹੁਦੇਦਾਰ ਅਤੇ ਵਰਕਰ। ਤਸਵੀਰ: ਬਿੱਕਰ ਸਿੰਘ ਸਿੱਧੂ 11-09-2026
ਭੁੱਚੋ ਮੰਡੀ, 10 ਸਤੰਬਰ (ਬਿੱਕਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਦੇ ਪ੍ਰਧਾਨ ਅਤੇ ਸਮੂਹ ਸਰਕਲ ਪ੍ਰਧਾਨਾਂ ਦੀ ਮੀਟਿੰਗ ਅਨਾਜ ਮੰਡੀ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ, ਯੂਥ ਵਿੰਗ ਨੂੰ ਹੋਰ ਸਰਗਰਮ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਹਰਿੰਦਰ ਸਿੰਘ ਹਿੰਦਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਕਮਲ ਢਿੱਲੋਂ, ਯੂਥ ਵਿੰਗ ਹਲਕਾ ਭੁੱਚੋ ਦੇ ਪ੍ਰਧਾਨ ਰਾਜਵਿੰਦਰ ਸਿੰਘ ਨੇਹਰੂ ਅਤੇ ਨਗਰ ਕੌਂਸਲ ਭੁੱਚੋ ਮੰਡੀ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗਰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਜਥੇਬੰਦੀ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਨੌਜਵਾਨ ਆਗੂਆਂ ਅੰਦਰ ਦਿਖਾਈ ਦਿੱਤਾ ਜੋਸ਼, ਉਤਸ਼ਾਹ ਅਤੇ ਸਕਾਰਾਤਮਕ ਊਰਜਾ ਪਾਰਟੀ ਲਈ ਚੰਗਾ ਸੰਕੇਤ ਹੈ। ਡਾ. ਗੁਰੂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਯੂਥ ਅਕਾਲੀ ਦਲ ਦੀ ਮਿਹਨਤੀ ਟੀਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵੇਗੀ। ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਕੇ ਮੈਦਾਨ ਵਿਚ ਉਤਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਸੁਰਿੰਦਰ ਸਿੰਘ ਸ਼ਿੰਦਾ, ਆਕਾਸ਼ਦੀਪ ਸਿੰਘ, ਜਗਮੀਤ ਸਿੰਘ, ਜਸਵੀਰ ਸਿੰਘ ਸ਼ਿੰਕੂ, ਪ੍ਰਭਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 13 ਨੂੰ ਬੱਲੂਆਣਾ ’ਚ-ਗਹਿਰੀ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਮਨਾਇਆ ਅਧਿਆਪਕ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।