11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਦੋ ਵਿਦਿਆਰਥੀਆਂ ’ਤੇ ਮੁਕੱਦਮਾ ਦਰਜ

ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ’ਚ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਬੂਟਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੀੜ ਤਲਾਬ ਵਲੋਂ ਥਾਣਾ ਕਨਾਲ ਵਿਖੇ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਬਲਜੀਤ ਸਿੰਘ ਵਾਸੀ ਮਹਿਣਾ ਬਸਤੀ ਬਠਿੰਡਾ ਤੇ ਬਿੱਟੂ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਲੋਂ ਸਾਈਂ ਨਗਰ ਤੋਂ 7 ਸਤੰਬਰ 2026 ਨੂੰ ਮੇਰਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ, ਜਿਸ ਦੀ ਕੀਮਤ ਲਗਭਗ 35000 ਹੈ।

ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ’ਚ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਬੂਟਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੀੜ ਤਲਾਬ ਵਲੋਂ ਥਾਣਾ ਕਨਾਲ ਵਿਖੇ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਬਲਜੀਤ ਸਿੰਘ ਵਾਸੀ ਮਹਿਣਾ ਬਸਤੀ ਬਠਿੰਡਾ ਤੇ ਬਿੱਟੂ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਲੋਂ ਸਾਈਂ ਨਗਰ ਤੋਂ 7 ਸਤੰਬਰ 2026 ਨੂੰ ਮੇਰਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ, ਜਿਸ ਦੀ ਕੀਮਤ ਲਗਭਗ 35000 ਹੈ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਨਾਂਅ ’ਤੇ ਉਕਤ ਵਿਅਕਤੀਆਂ ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਗੈਰ-ਕਾਨੂੰਨੀ ਅਤੇ ਬਿਨਾਂ ਚੇਤਾਵਨੀ ਵਾਲੀਆਂ ਸਿਗਰੇਟਾਂ ਦੀ ਵਿੱਕਰੀ ਵਿਰੁੱਧ ਚੈਕਿੰਗ ਅਗਲੀ ਖ਼ਬਰ ਨਾਇਰਾ ਪੰਪ ਰਾਮਾਂ ਮੰਡੀ ਵਿਖੇ ਖ਼ੂਨਦਾਨ ਕੈਂਪ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।