ਬਿਜਲੀ ਦੇ ਲੰਬੇ ਕੱਟਾਂ ਤੇ ਨਹਿਰੀ ਬੰਦੀ ਨੇ ਕਿਸਾਨਾਂ ਦੇ ਸਾਹ ਸੂਤੇ ਕੋਟਲੀ ਮਾਈਨਰ ’ ਤੇ ਪਾਣੀ ਦੀ ਸਪਲਾਈ ਨੂੰ ਲੈ ਕੇ ਕਿਸਾਨਾਂ ਰੋਸ ਜਤਾਇਆ
ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਦੀ ਹੱਦ ’ਤੇ ਪੈਂਦੇ ਚਾਰ ਪਿੰਡਾਂ ਨੂੰ ਕੋਟਲੀ ਮਾਈਨਰ ਦੇ ਮੋਘਾ ਨੰਬਰ 32660 ਤੋਂ ਅਬਲੂ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕੀਤਾ ਜਾਂਦਾ ਹੈ, ਜੋ ਪਿਛਲੇ ਡੇਢ ਹਫ਼ਤੇ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੌਕੇ ਭਾਕਿਯੂ ਏਕਤਾ ਸਿੱਧੂਪੁਰ ਇਕਾਈ ਪ੍ਰਧਾਨ ਛਿੰਦਰਪਾਲ ਸਿੰਘ ਕੋਠੇ ਚੇਤ ਸਿੰਘ ਵਾਲਾ ਦੀ ਅਗਵਾਈ ਹੇਠ ਕਰੀਬ ਇਕ ਦਰਜਨ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਪ੍ਰਗਟ ਕਰਦਿਆਂ ਨਹਿਰੀ ਵਿਭਾਗ ਤੋਂ ਤੁਰੰਤ ਪਾਣੀ ਛੱਡਣ ਦੀ ਮੰਗ ਕੀਤੀ ।
ਭ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਛਿੰਦਰਪਾਲ ਸਿੰਘ ਦੀ ਅਗਵਾਈ ’ਚ ਕਿਸਾਨ ਨਹਿਰ ਵਿਭਾਗ ਖਿਲਾਫ਼ ਰੋਸ ਜਿਤਾਉਂਦੇ ਹੋਏ। ਤਸਵੀਰ: ਬਲਦੇਵ ਸੰਧੂ
13-09-2026
ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ)-ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਦੀ ਹੱਦ ’ਤੇ ਪੈਂਦੇ ਚਾਰ ਪਿੰਡਾਂ ਨੂੰ ਕੋਟਲੀ ਮਾਈਨਰ ਦੇ ਮੋਘਾ ਨੰਬਰ 32660 ਤੋਂ ਅਬਲੂ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕੀਤਾ ਜਾਂਦਾ ਹੈ, ਜੋ ਪਿਛਲੇ ਡੇਢ ਹਫ਼ਤੇ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੌਕੇ ਭਾਕਿਯੂ ਏਕਤਾ ਸਿੱਧੂਪੁਰ ਇਕਾਈ ਪ੍ਰਧਾਨ ਛਿੰਦਰਪਾਲ ਸਿੰਘ ਕੋਠੇ ਚੇਤ ਸਿੰਘ ਵਾਲਾ ਦੀ ਅਗਵਾਈ ਹੇਠ ਕਰੀਬ ਇਕ ਦਰਜਨ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਪ੍ਰਗਟ ਕਰਦਿਆਂ ਨਹਿਰੀ ਵਿਭਾਗ ਤੋਂ ਤੁਰੰਤ ਪਾਣੀ ਛੱਡਣ ਦੀ ਮੰਗ ਕੀਤੀ । ਇਕੱਤਰ ਹੋਏ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਇਕ ਪਾਸੇ ਬਿਜਲੀ ਦੇ ਲੰਬੇ-ਲੰਬੇ ਅਣਐਲਾਨੇ ਕੱਟ ਲੱਗ ਰਹੇ ਹਨ, ਜਿਸ ਨਾਲ ਟਿਊਬਵੈੱਲ ਬੰਦ ਪਏ ਹਨ, ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀ ਅੱਖਾਂ ਮੀਟੀ ਬੈਠੇ ਹਨ । ਕਿਸਾਨਾਂ ਨੇ ਦੋਸ਼ ਲਾਏ ਹਨ ਕਿ ਕੁਝ ਸਮਾਂ ਪਹਿਲਾਂ ਰਾਮੇਆਣਾ ਰਜਬਾਹਾ ਟੁੱਟਣ ਤੋਂ ਬਾਅਦ ਕੋਟਲੀ ਮਾਈਨਰ ਵਿਚ ਨਹਿਰੀ ਪਾਣੀ ਦੀ ਬੰਦੀ ਲਗਾਤਾਰ ਖਿੱਚੀ ਜਾ ਰਹੀ ਹੈ, ਜਿਸ ਕਾਰਨ ਖੇਤਾਂ ਦੀ ਸਿੰਚਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮਾਈਨਰ ਦੇ ਪਿਛਲੇ ਮੋਘਿਆਂ ’ਤੇ ਕੁਝ ਕਿਸਾਨਾਂ ਵਲੋਂ ਸਿਆਸੀ ਪਹੁੰਚ ਦੀ ਕਥਿਤ ਸਹਿ ਨਾਲ ਮੋਘੇ ਪੁੱਟ ਕੇ ਡੂੰਘੇ ਕੀਤੇ ਹੋਏ ਹਨ। ਕਿਸਾਨਾਂ ਨੇ ਫਰੀਦਕੋਟ ਨਹਿਰ ਡਿਵੀਜ਼ਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੋਟਲੀ ਮਾਈਨਰ ਵਿਚ ਨਹਿਰੀ ਪਾਣੀ ਦੀ ਸਪਲਾਈ ਬਿਨਾਂ ਕਿਸੇ ਦੇਰੀ ਤੋਂ ਪੂਰੀ ਸਮਰੱਥਾ ਨਾਲ ਬਹਾਲ ਕੀਤੀ ਜਾਵੇ ਅਤੇ ਨਜਾਇਜ਼ ਮੋਘਿਆਂ ਦੀ ਜਾਂਚ ਕੀਤੀ ਜਾਵੇ। ਇਸ ਸਬੰਧੀ ਜੇਈ ਪੀ.ਕੇ. ਗਰਗ ਨਾਲ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਪਰਕ ਨਹੀਂ ਹੋ ਸਕਿਆ। ਇਸ ਮੌਕੇ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਬਿੰਦਰ ਸਿੰਘ, ਗੁਰਮੇਲ ਸਿੰਘ, ਸੱਤਪਾਲ ਸਿੰਘ ਅਤੇ ਨਛੱਤਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।