ਮਿਡ ਡੇ ਮੀਲ ਵਰਕਰਾਂ, ਚੌਕੀਦਾਰਾਂ ਤੇ ਸਫ਼ਾਈ ਸੇਵਕਾਂ ਦੀ ਛਾਂਟੀ ਖ਼ਿਲਾਫ਼ ਸੀਟੂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਅਤੇ ਮਿਡ-ਡੇ ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਵਿੱਤ ਸਕੱਤਰ ਕੁਲਵਿੰਦਰ ਕੌਰ ਆਦਮਪੁਰਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਚੌਕੀਦਾਰਾਂ, ਮਿਡ ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਦਾ ਰੁਜ਼ਗਾਰ ਖੋਹਣ ਦੀ ਕੀਤੀ ਜਾ ਰਹੀ ਤਿਆਰੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਡ-ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ’ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ ਤੇ ਹੁਣ ਰੁਜ਼ਗਾਰ ਖੁੱਸ ਜਾਣ ਦੇ ਡਰੋਂ ਉਨ੍ਹਾਂ ਵਿਚ ਬੇਚੈਨੀ ਪੈਦਾ ਹੋ ਗਈ ਹੈ।
ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਅਤੇ ਮਿਡ-ਡੇ ਮੀਲ ਵਰਕਰ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਵਿੱਤ ਸਕੱਤਰ ਕੁਲਵਿੰਦਰ ਕੌਰ ਆਦਮਪੁਰਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਚੌਕੀਦਾਰਾਂ, ਮਿਡ ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਦਾ ਰੁਜ਼ਗਾਰ ਖੋਹਣ ਦੀ ਕੀਤੀ ਜਾ ਰਹੀ ਤਿਆਰੀ ਦੀ ਸਖ਼ਤ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਮਿਡ-ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਕੀਦਾਰ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ’ਤੇ ਗੁਜ਼ਾਰਾ ਕਰਨ ਲਈ ਮਜਬੂਰ ਹਨ ਤੇ ਹੁਣ ਰੁਜ਼ਗਾਰ ਖੁੱਸ ਜਾਣ ਦੇ ਡਰੋਂ ਉਨ੍ਹਾਂ ਵਿਚ ਬੇਚੈਨੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦੀਆਂ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਸਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 15 ਸਤੰਬਰ ਨੂੰ ਮੀਟਿੰਗ ਦਾ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਦੇ ਰਹੀ ਹੈ ਪਰ ਦੂਜੇ ਪਾਸੇ ਉਨ੍ਹਾਂ ਦਾ ਰੁਜ਼ਗਾਰ ਬੱਚਿਆਂ ਦੀ ਗਿਣਤੀ ‘ਤੇ ਨਿਰਭਰ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਦੋਗਲੀ ਨੀਤੀ ਬੰਦ ਕਰਦਿਆਂ ਉਕਤ ਮੁਲਾਜ਼ਮਾਂ ਦਾ ਰੁਜ਼ਗਾਰ ਸੁਰੱਖਿਅਤ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਅੰਦਰ ਚੌਕੀਦਾਰਾਂ, ਮਿਡ ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਦਾ ਘਿਰਾਓ ਕਰਨ ਦੀ ਨੀਤੀ ਅਮਲ ਵਿਚ ਲਿਆਂਦੀ ਜਾਵੇਗੀ।