ਸੰਗਤ ਮੰਡੀ ’ਚ ਵਿਕਣ ਲਈ ਆਇਆ ਚਿੱਟਾ ਸੋਨਾ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਰਸ਼ਮੀ ਤੌਰ ’ ਤੇ ਕਰਵਾਈ ਨਰਮੇ ਦੀ ਖ਼ਰੀਦ ਦੀ ਸ਼ੁਰੂਆਤ
ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- ਸੰਗਤ ਮੰਡੀ ਦੀ ਅਨਾਜ ਮੰਡੀ ਵਿਚ ਨਰਮੇ ਦੀ ਆਮਦ ਸ਼ੁਰੂ ਹੁੰਦਿਆਂ ਹੀ ਨਰਮੇ ਦੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ। ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਨਰਮੇ ਦੀ ਬੋਲੀ ਸ਼ੁਰੂ ਕਰਵਾ ਕੇ ਖ਼ਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ।
ਸੰਗਤ ਮੰਡੀ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ। ਤਸਵੀਰ: ਸੁਖਤੇਜ ਧਾਲੀਵਾਲ
18-09-2026