18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਲਈ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਚਰਚਾ

ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- 4 ਅਕਤੂਬਰ ਨੂੰ ਬਠਿੰਡਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਸਮਾਗਮ ਸਬੰਧੀ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਤਿਆਰੀਆਂ ਨੂੰ ਲੈ ਕੇ ਸੰਗਤ ਮੰਡੀ ਵਿਖੇ ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ ਸਿੰਗਲਾ ਸਮੇਤ ਭਾਈਚਾਰੇ ਦੇ ਆਗੂਆਂ ਵਲੋਂ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਪਤਵੰਤਿਆਂ ਨੂੰ ਸੱਦਾ ਪੱਤਰ ਦੇਣ ਸਬੰਧੀ ਇਕ ਵਿਸ਼ੇਸ਼ ਕੈਲੰਡਰ ਵੀ ਜਾਰੀ ਕੀਤਾ ।

ਅਜੀਤ ਡੈਸਕ 18-09-2026
ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- 4 ਅਕਤੂਬਰ ਨੂੰ ਬਠਿੰਡਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਸਮਾਗਮ ਸਬੰਧੀ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਤਿਆਰੀਆਂ ਨੂੰ ਲੈ ਕੇ ਸੰਗਤ ਮੰਡੀ ਵਿਖੇ ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ ਸਿੰਗਲਾ ਸਮੇਤ ਭਾਈਚਾਰੇ ਦੇ ਆਗੂਆਂ ਵਲੋਂ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਪਤਵੰਤਿਆਂ ਨੂੰ ਸੱਦਾ ਪੱਤਰ ਦੇਣ ਸਬੰਧੀ ਇਕ ਵਿਸ਼ੇਸ਼ ਕੈਲੰਡਰ ਵੀ ਜਾਰੀ ਕੀਤਾ । ਇਸ ਮੌਕੇ ਸੰਸਥਾ ਦੇ ਪ੍ਰਧਾਨ ਬਿਮਲ ਮਿੱਤਲ, ਜਨਰਲ ਸਕੱਤਰ ਰਜਨੀਸ਼ ਮਿੱਤਲ, ਸਲਾਹਕਾਰ ਵਿਨੋਦ ਗਰਗ ਅਤੇ ਕਾਰਜਕਾਰੀ ਮੈਂਬਰ ਅਸ਼ੋਕ ਜਿੰਦਲ ਆਦਿ ਆਗੂਆਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਅਗਰਵਾਲ ਭਾਈਚਾਰੇ ਦੀਆਂ ਸਮਾਜਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰਨ ਵਾਲਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ 4 ਅਕਤੂਬਰ ਨੂੰ ਬਠਿੰਡਾ ਦੇ ਪਾਰਕਵਿਉ ਪੈਲੇਸ ਵਿਖੇ ਭਾਈਚਾਰੇ ਦੇ ਲੋਕਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਭਾਜਪਾ ਆਗੂਆਂ ਨੇ ਸਰਕਾਰੀ ਸਕੂਲ ’ਚ ਵੰਡੀ ਸਿੱਖਿਆ ਸਮੱਗਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਸ਼ਵਕਰਮਾ ਬ੍ਰੈਡਿੰਗ ਤੇ ਮਾਰਕੀਟਿੰਗ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।