18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ- ਡਾ: ਧੂਰੀ, ਰਵਿੰਦਰਜੀਤ ਖੀਪਲ

ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧੀ ਇਤਿਹਾਸਿਕ ਸਮਾਰੋਹ 23 ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਡਾ. ਜਗਜੀਤ ਸਿੰਘ ਧੂਰੀ ਅਤੇ ਰਵਿੰਦਰਜੀਤ ਸਿੰਘ ਖੀਪਲ। 18-09-2026
ਚਾਉਕੇ, 17 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸੰਬੰਧੀ ਇਤਿਹਾਸਿਕ ਸਮਾਰੋਹ 23 ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਆਪਣਾ ਪੰਜਾਬ ਫਾਊਡੇਸ਼ਨ ਵਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਫਾਊਡੇਸ਼ਨ ਦੇ ਡਾਇਰੈਕਟਰ ਰਵਿੰਦਰਜੀਤ ਸਿੰਘ ਖੀਪਲ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਸਮਾਰੋਹ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ । ਡਾ. ਜਗਜੀਤ ਸਿੰਘ ਧੂਰੀ ਅਤੇ ਰਵਿੰਦਰਜੀਤ ਸਿੰਘ ਖੀਪਲ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣਾ ਮਾਂ ਬੋਲੀ ਪੰਜਾਬੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ, ਪਿਆਰ ਅਤੇ ਮਾਣ ਦਾ ਪ੍ਰਗਟਾਵਾ ਹੋਵੇਗਾ, 23 ਸਤੰਬਰ ਨੂੰ ਹੋਣ ਵਾਲੇ ਇਸ ਇਤਿਹਾਸਿਕ ਸਮਾਰੋਹ ’ਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਕੋਟਸ਼ਮੀਰ ਦੇ ਦੌੜਾਕ ਨੰਬਰਦਾਰ ਦੀ ਖੇਡਾਂ ਵਤਨ ਪੰਜਾਬ ਦੀਆਂ ਲਈ ਜ਼ਿਲ੍ਹੇ ਵਲੋਂ ਚੋਣ ਅਗਲੀ ਖ਼ਬਰ ਭਾਰਤ ਸਰਕਾਰ ਵਲੋਂ ਆਈ.ਟੀ.ਆਈ. ਦੇ ਦਾਖ਼ਲਿਆਂ ’ਚ 22 ਸਤੰਬਰ 2026 ਤੱਕ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।