ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ 23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ- ਖੀਪਲ
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਅਤੇ ਇਸ ਦੀ ਵਿਸ਼ਵ ਪੱਧਰ ‘ਤੇ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 23 ਸਤੰਬਰ ਨੂੰ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਗਮ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ।
ਰ
ਰਵਿੰਦਰਜੀਤ ਸਿੰਘ ਖੀਪਲ ਅਤੇ ਇੰਦਰਜੀਤ ਸਿੰਘ ਬਰਾੜ।
18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਅਤੇ ਇਸ ਦੀ ਵਿਸ਼ਵ ਪੱਧਰ ‘ਤੇ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 23 ਸਤੰਬਰ ਨੂੰ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਗਮ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ‘ਆਪਣਾ ਪੰਜਾਬ’ ਫਾਊਂਡੇਸ਼ਨ ਦੇ ਡਾਇਰੈਕਟਰ ਰਵਿੰਦਰਜੀਤ ਸਿੰਘ ਖੀਪਲ ਨੇ ਪੰਜਾਬੀ ਪ੍ਰੇਮੀਆਂ, ਸਾਹਿਤਕਾਰਾਂ, ਕਲਾਕਾਰਾਂ ਅਤੇ ਸਮਾਜਿਕ ਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ‘ਵਿਸ਼ਵ ਪੰਜਾਬੀ ਦਿਵਸ’ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ‘ਆਪਣਾ ਪੰਜਾਬ’ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇਕ ਬੋਲੀ ਨਹੀਂ, ਸਗੋਂ ਪੰਜਾਬ ਦੀ ਮਿੱਟੀ, ਵਿਰਸੇ, ਸੱਭਿਆਚਾਰ ਅਤੇ ਸਾਂਝੀ ਤਹਿਜ਼ੀਬ ਦੀ ਪਹਿਚਾਣ ਹੈ। ਇਸ ਲਈ ਮਾਂ ਬੋਲੀ ਦੇ ਮਾਣ-ਸਨਮਾਨ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਲੋੜ ਹੈ। ਇਸ ਸਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਸਿਲਵਰ ਓਕਸ ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਵਲੋਂ ਵੀ ਯੋਗਦਾਨ ਪਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਦਿਵਸ ਮਨਾਉਣਾ ਸਿਰਫ਼ ਕਿਸੇ ਇਕ ਸੰਸਥਾ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਸਾਡੇ ਪੰਜਾਬੀ ਹੋਣ ਦੇ ਮਾਣ ਦਾ ਪ੍ਰਗਟਾਵਾ ਹੈ। ਫਾਊਂਡੇਸ਼ਨ ਵਲੋਂ ਦੱਸਿਆ ਗਿਆ ਕਿ 23 ਸਤੰਬਰ ਨੂੰ ਹੋਣ ਵਾਲੇ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਚਾਹਵਾਨ ਵਿਅਕਤੀ ‘ਆਪਣਾ ਪੰਜਾਬ’ ਫਾਊਂਡੇਸ਼ਨ ਦੇ ਡਾਇਰੈਕਟਰ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।