20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਇਤਿਹਾਸਕ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ਼ਵਾਲੀ ਦੇ ਨਵੇਂ ਦਰਬਾਰ ਸਾਹਿਬ ਹਾਲ ਦੀ ਕਾਰ ਸੇਵਾ ਸ਼ੁਰੂ

ਸੰਗਤ ਮੰਡੀ, 19 ਸਤੰਬਰ (ਅੰਮ੍ਰਿਤ ਸ਼ਰਮਾ)-ਪਿੰਡ ਜੱਸੀ ਬਾਗਵਾਲੀ ਦੇ ਇਤਿਹਾਸਕ ਗੁਰਦੁਆਰਾ ਬੱਗਸਰ ਸਾਹਿਬ ਪਾਤਸ਼ਾਹੀ ਦਸਵੀਂ ਦੇ ਨਵੇਂ ਦਰਬਾਰ ਹਾਲ ਦੀ ਕਾਰ ਸੇਵਾ ਅੱਜ ਆਰੰਭ ਕੀਤੀ ਗਈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਨਿਹੰਗ ਸਿੰਘਾਂ ਦੇ ਪ੍ਰਬੰਧ ਅਧੀਨ ਚੱਲਦੇ ਇਸ ਇਤਿਹਾਸਿਕ ਅਸਥਾਨ ਦੀ ਕਾਰਸੇਵਾ ਦੇ ਆਰੰਭਤਾ ਮੌਕੇ ਸ਼੍ਰੋਮਣੀ ਸੇਵਾ ਰਤਨ, ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਪੰਜਵਾਂ ਤਖਤ ਦੀ ਰਹਿਨੁਮਾਈ ਹੇਠ ਕਾਰਸੇਵਾ ਵਾਲੇ ਮਹਾਂਪੁਰਸ਼ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵਲੋਂ ਇਸ ਅਸਥਾਨ ਦੀ ਸੇਵਾ ਕੀਤੀ ਜਾਵੇਗੀ।

ਅਜੀਤ ਡੈਸਕ 20-09-2026
ਸੰਗਤ ਮੰਡੀ, 19 ਸਤੰਬਰ (ਅੰਮ੍ਰਿਤ ਸ਼ਰਮਾ)-ਪਿੰਡ ਜੱਸੀ ਬਾਗਵਾਲੀ ਦੇ ਇਤਿਹਾਸਕ ਗੁਰਦੁਆਰਾ ਬੱਗਸਰ ਸਾਹਿਬ ਪਾਤਸ਼ਾਹੀ ਦਸਵੀਂ ਦੇ ਨਵੇਂ ਦਰਬਾਰ ਹਾਲ ਦੀ ਕਾਰ ਸੇਵਾ ਅੱਜ ਆਰੰਭ ਕੀਤੀ ਗਈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਨਿਹੰਗ ਸਿੰਘਾਂ ਦੇ ਪ੍ਰਬੰਧ ਅਧੀਨ ਚੱਲਦੇ ਇਸ ਇਤਿਹਾਸਿਕ ਅਸਥਾਨ ਦੀ ਕਾਰਸੇਵਾ ਦੇ ਆਰੰਭਤਾ ਮੌਕੇ ਸ਼੍ਰੋਮਣੀ ਸੇਵਾ ਰਤਨ, ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੁੱਢਾ ਦਲ ਪੰਜਵਾਂ ਤਖਤ ਦੀ ਰਹਿਨੁਮਾਈ ਹੇਠ ਕਾਰਸੇਵਾ ਵਾਲੇ ਮਹਾਂਪੁਰਸ਼ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵਲੋਂ ਇਸ ਅਸਥਾਨ ਦੀ ਸੇਵਾ ਕੀਤੀ ਜਾਵੇਗੀ। ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ਼ਵਾਲੀ ਦੇ ਨਵੇਂ ਦਰਬਾਰ ਹਾਲ ਦੀ ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਗੁਰਬਾਣੀ ਦੇ ਪਾਠ, ਜਾਪ, ਕੀਰਤਨ ਸਮਾਗਮ ਕੀਤੇ ਗਏ। ਅਰਦਾਸ ਬੇਨਤੀ ਉਪਰੰਤ ਆਏ ਹੋਏ ਸੰਤ ਮਹਾਂਪੁਰਸ਼ਾਂ ਵਲੋਂ ਟੱਕ ਲਗਾਇਆ ਗਿਆ। ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦੱਸਿਆ ਕਿ ਇਸ ਇਤਿਹਾਸਿਕ ਸਥਾਨ ਦੇ ਦਰਬਾਰ ਸਾਹਿਬ ਦੀ ਸੇਵਾ ਤੋਂ ਇਲਾਵਾ ਦੀਵਾਨ ਹਾਲ, ਸਰੋਵਰ ਦੀ ਸੇਵਾ ਅਤੇ ਦਰਸ਼ਨੀ ਡਿਊੜੀ ਵੀ ਤਿਆਰ ਕਰਵਾਈ ਜਾਵੇਗੀ, ਜਦੋਂਕਿ ਇਸ ਤੋਂ ਪਹਿਲਾਂ ਇਕ ਵੱਡਾ ਸੁੰਦਰ ਲੰਗਰ ਹਾਲ ਤਿਆਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਇਸ ਮਹਾਨ ਅਸਥਾਨ ਦੀਆਂ ਚੱਲ ਰਹੀਆਂ ਸੇਵਾਵਾਂ ਵਿਚ ਤਨ, ਮਨ, ਧਨ ਦੇ ਨਾਲ ਸਹਿਯੋਗ ਦੇ ਕੇ ਗੁਰੂ ਪੰਥ ਖਾਲਸੇ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਉਨ੍ਹਾਂ ਨਾਲ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਚਰਨਜੀਤ ਸਿੰਘ ਕਾਰ ਸੇਵਾ ਤਲਵੰਡੀ ਸਾਹਿਬ, ਬਾਬਾ ਮੇਜਰ ਸਿੰਘ ਮੁਖਤਿਆਰੇਆਮ, ਬਾਬਾ ਬਲਦੇਵ ਸਿੰਘ ਢੰਡੀਵਿੰਡ, ਬਾਬਾ ਜੱਸਾ ਸਿੰਘ ਮੱਲਣ, ਸੇਵਾਦਾਰ ਭਾਈ ਹਰਪ੍ਰੀਤ ਸਿੰਘ, ਸੇਵਾਦਾਰ ਗੁਰਮੁੱਖ ਸਿੰਘ, ਭਾਈ ਮਲੂਕ ਸਿੰਘ ਲਾਡੀ, ਮਹੰਤ ਬਾਬਾ ਸ਼ੇਰ ਸਿੰਘ ਬੱਗਸਰ, ਬਾਬਾ ਸਰਵਣ ਸਿੰਘ ਮਝੈਲ ਲੱਖੀਜੰਗਲ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਮਹਾਂਕਾਲ ਕੁਲਦੀਪ ਸਿੰਘ ਅਗੋਲ, ਸਰਬਜੀਤ ਸਿੰਘ ਡੀਸੀ, ਮਹਾਂਕਾਲ ਸੁਖਵਿੰਦਰ ਸਿੰਘ ਅਨਹਦ, ਭਾਈ ਜਸਬੀਰ ਸਿੰਘ, ਭਾਈ ਸੁਖਵਿੰਦਰ ਸਿੰਘ ਮੋਰ, ਭਾਈ ਸਰਬਜੀਤ ਸਿੰਘ ਕਟਾਰਸਰ, ਮਹੰਤ ਜਗਦੇਵ ਸਿੰਘ ਮਾਨਸਾ, ਭਾਈ ਸਮਸ਼ੇਰ ਸਿੰਘ ਪੀਰਕਾਮਡੀਆ ਆਦਿ ਨਿਹੰਗ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਆਕਸਫੋਰਡ ਦੀਆਂ ਵਿਦਿਆਰਥਣਾਂ ਨੇ ਟੈਕਨੀਕਲ ਪੇਸ਼ਕਾਰੀ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਭਾਜਪਾ ਆਗੂਆਂ ਅਤੇ ਸਮਰਥਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।