20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਰੋੜਾਂ ਖ਼ਰਚ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦਾਅਵੇ, ਗਤਕਾ ਖਿਡਾਰੀਆਂ ਨੂੰ ਡਰੈੱਸ ਕਿੱਟ ਵੀ ਨਸੀਬ ਨਾ ਹੋਈ

ਬਠਿੰਡਾ, 19 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰੋੜਾਂ ਰੁਪਏ ਖ਼ਰਚ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਰਾਜ ਪੱਧਰੀ ਸਕੂਲ ਖੇਡਾਂ ਮੁਕਾਬਲਿਆਂ ਵਿਚ ਗੱਤਕਾ ਖਿਡਾਰੀਆਂ ਨੂੰ ਡਰੈੱਸ ਕਿੱਟਾਂ ਤੱਕ ਮੁਹੱਈਆ ਨਾ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਸਰਦਾਰ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਪਿੰਡ ਭੁੱਚੋ ਖ਼ੁਰਦ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਰਾਜ ਪੱਧਰੀ ਗੱਤਕਾ ਸਕੂਲ ਖੇਡਾਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁੰਗਰਾਲ ਰਾਜਪੂਤਾਂ ਵਿਖੇ ਹੋਏ ਓਵਰਆਲ ਬਠਿੰਡਾ ਲੜਕੀਆਂ ਨੇ 22 ਜ਼ਿਲ੍ਹਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ।

ਅਜੀਤ ਡੈਸਕ 20-09-2026
ਬਠਿੰਡਾ, 19 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰੋੜਾਂ ਰੁਪਏ ਖ਼ਰਚ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਰਾਜ ਪੱਧਰੀ ਸਕੂਲ ਖੇਡਾਂ ਮੁਕਾਬਲਿਆਂ ਵਿਚ ਗੱਤਕਾ ਖਿਡਾਰੀਆਂ ਨੂੰ ਡਰੈੱਸ ਕਿੱਟਾਂ ਤੱਕ ਮੁਹੱਈਆ ਨਾ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਸਰਦਾਰ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਪਿੰਡ ਭੁੱਚੋ ਖ਼ੁਰਦ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਖ਼ਾਲਸਾ ਨੇ ਦੱਸਿਆ ਕਿ ਰਾਜ ਪੱਧਰੀ ਗੱਤਕਾ ਸਕੂਲ ਖੇਡਾਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁੰਗਰਾਲ ਰਾਜਪੂਤਾਂ ਵਿਖੇ ਹੋਏ ਓਵਰਆਲ ਬਠਿੰਡਾ ਲੜਕੀਆਂ ਨੇ 22 ਜ਼ਿਲ੍ਹਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ। ਪਰ ਅਫ਼ਸੋਸ ਇਹ ਹੈ, ਕਿ ਉਨ੍ਹਾਂ ਨੂੰ ਡਰੈੱਸ ਕਿੱਟਾਂ ਨਹੀਂ ਦਿੱਤੀਆਂ ਗਈਆਂ। ਇਸ ਦੇ ਉਲਟ ਹੋਰਨਾਂ ਜ਼ਿਲ੍ਹਿਆਂ ਤੋਂ ਆਏ ਗੱਤਕਾ ਖਿਡਾਰੀ ਬਾਕਾਇਦਾ ਡਰੈੱਸ ਕਿੱਟਾਂ ਪਹਿਨ ਕੇ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਸਨ। ਇਸ ਦੌਰਾਨ ਖਿਡਾਰੀ ਸਿਮਰਜੀਤ ਕੌਰ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਵਲੋਂ ਖੇਡਾਂ ‘ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤਾਂ ਗਤਕਾ ਖਿਡਾਰੀਆਂ ਲਈ ਡਰੈੱਸ ਕਿੱਟਾਂ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ? ਉਨ੍ਹਾਂ ਕਿਹਾ ਕਿ ਇਕੋ ਖੇਡ ਮੁਕਾਬਲੇ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਸਹੂਲਤਾਂ ਦੇ ਮਾਮਲੇ ਵਿਚ ਅਜਿਹਾ ਵਿਤਕਰਾ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਜੇਤੂ ਖਿਡਾਰੀਆ ਨੂੰ ਮੈਡਲ ਤੱਕ ਨਹੀਂ ਮਿਲੇ। ਇਸ ਦੌਰਾਨ ਹਰਮਨਪ੍ਰੀਤ ਕੌਰ ਤੇ ਕੀਰਤ ਕੌਰ ਨੇ ਕਿਹਾ ਉਹ ਪਿਛਲੇ 3-4 ਸਾਲ ਤੋਂ ਗੱਤਕਾ ਖੇਡ ਰਹੇ ਹਨ। ਗੱਤਕਾ ਖਿਡਾਰੀਆਂ ਨੇ ਮੰਗ ਕੀਤੀ ਕਿ ਡਰੈੱਸ ਕਿੱਟਾਂ ਦੀ ਵੰਡ ਸਬੰਧੀ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਜਵਾਬ ਤਲਬ ਕੀਤਾ ਜਾਵੇ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਮਮਤਾ ਖੁਰਾਣਾ ਨੇ ਕਿਹਾ ਕਿ ਜ਼ਿਲ੍ਹੇ ‘ਚ ਵੱਖ-ਵੱਖ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਗਏ ਹਨ। ਬੱਚਿਆਂ ਨੂੰ ਕਿੱਟਾਂ ਦਿੱਤੀਆਂ ਗਈਆਂ ਹਨ, ਜੇਕਰ ਕੋਈ ਬੱਚੇ ਨੂੰ ਕਿੱਟ ਨਹੀਂ ਮਿਲਦੀ ਤਾਂ ਦੋ ਦਿਨ ਬਾਅਦ ਦੇ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਲੈਂਦੇ ਹਨ।
ਪਿਛਲੀ ਖ਼ਬਰ ਸੜਕ ’ਤੇ ਕੰਧ ਕੱਢ ਕੇ ਕਬਜ਼ੇ ਦੀ ਕੋਸ਼ਿਸ਼, ਸਥਾਨਕ ਲੋਕਾਂ ’ਚ ਰੋਸ ਅਗਲੀ ਖ਼ਬਰ ਡੀ. ਐਮ. ਸਕੂਲ ਕਰਾੜਵਾਲਾ ਦੇ ਪ੍ਰਿੰਸੀਪਲ, ਅਧਿਆਪਕ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।