20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਕਿਯੂ ਸਿੱਧੂਪੁਰ ਨੇ ਪੁਲਿਸ ਜਬਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਸਾੜੇ

ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਝੰਡੇ ਹੇਠਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸੂਬੇ ‘ਚ ਫੈਲੇ ਪੁਲਿਸ ਜਬਰ ਦੇ ਖ਼ਿਲਾਫ਼ ਸਥਾਨਕ ਲੈਂਡਮਾਰਗੇਜ਼ ਬੈਂਕ ਮੂਹਰੇ ਲਗਾਏ ਗਏ ਪੱਕੇ ਮੋਰਚੇ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਸਾਹਮਣੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਸਾੜਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬਠਿੰਡਾ ‘ਚ ਭਾਕਿਯੂ ਸਿੱਧੂਪੁਰ ਦੇ ਝੰਡੇ ਹੇਠਾਂ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ: ਲਵਲੀ 20-09-2026
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਝੰਡੇ ਹੇਠਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸੂਬੇ ‘ਚ ਫੈਲੇ ਪੁਲਿਸ ਜਬਰ ਦੇ ਖ਼ਿਲਾਫ਼ ਸਥਾਨਕ ਲੈਂਡਮਾਰਗੇਜ਼ ਬੈਂਕ ਮੂਹਰੇ ਲਗਾਏ ਗਏ ਪੱਕੇ ਮੋਰਚੇ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਸਕੱਤਰੇਤ ਸਾਹਮਣੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਸਾੜਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ ਤੇ ਕੁਲਵੰਤ ਸਿੰਘ ਨੇਹੀਆਂਵਾਲਾ ਨੇ ਕਿਹਾ ਕਿ ਪੰਜਾਬ ‘ਚ ਲਗਾਤਾਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਵੱਖ-ਵੱਖ ਵਰਗਾਂ ‘ਤੇ ਪੰਜਾਬ ਪੁਲਿਸ ਵਲੋਂ ਸੂਬਾ ਸਰਕਾਰ ਦੀ ਸ਼ਹਿ ‘ਤੇ ਜਬਰ ਢਾਹਿਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਭਰ ’ਚ ਜ਼ਿਲ੍ਹਾ ਮੁੱਖ ਦਫ਼ਤਰਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ‘ਮਿੱਤਰ ਕੀੜੇ’ ਵਾਲੇ ਬਿਆਨ ‘ਤੇ ਭਖਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਮੋਹਨਜੀਤ ਸ਼ੇਰੋਂ, ਗੁਲਜ਼ਾਰ ਤੂਰਬੰਜ਼ਾਰਾਂ, ਫ਼ਰੀਦਕੋਟ ਤੇ ਹੋਰ ਵੱਖ-ਵੱਖ ਥਾਵਾਂ ‘ਤੇ ਜਨਤਕ ਧਿਰਾਂ ‘ਤੇ ਹੋਏ ਪੁਲਿਸ ਜਬਰ ਹੁਣ ਤੱਕ ਦਿਖਾਈ ਨਹੀਂ ਦਿੱਤੇ ਤੇ ਹੁਣ ਜਦੋਂ ਚੋਣਾਂ ਨੇੜੇ ਹਨ ਤਾਂ ਮਿੱਤਰਤਾ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੈਂਕਾਂ ਦੀ ਵਨ ਟਾਈਮ ਸੈਟਲਮੈਂਟ ਅਤੇ ਸੰਭੂ-ਖਨੌਰੀ ਤੋਂ ਚੋਰੀ ਹੋਏ ਸਮਾਨ ਤੇ ਹੋਰ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੋਰਚੇ ਦੀ ਵੱਡੀ ਇਕੱਤਰਤਾ ਸੱਦੀ ਗਈ ਹੈ, ਜਿਸ ਵਿਚ ਇਨਸਾਫ਼ ਪਸੰਦ ਧਿਰਾਂ ਨੂੰ ਸੱਦਾ ਦਿੱਤਾ ਹੈ ਤੇ ਇਸ ਦੌਰਾਨ ਸਾਂਝੀ ਸਹਿਮਤੀ ਉਪਰੰਤ ਸਰਕਾਰ ਦੇ ਖ਼ਿਲਾਫ਼ ਵਿੱਢੇ ਜਾਣ ਵਾਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮੁਖ਼ਤਿਆਰ ਸਿੰਘ ਕੁਬੇ, ਗੁਰਮੇਲ ਸਿੰਘ ਲਹਿਰਾ, ਸੁਖਦੇਵ ਸਿੰਘ ਫੂਲ, ਅੰਗਰੇਜ਼ ਸਿੰਘ ਕਲਿਆਣ, ਭੋਲਾ ਸਿੰਘ ਕੋਟੜਾ, ਗੁਰਦੀਪ ਸਿੰਘ ਮਹਿਮਾ ਸਰਜਾ, ਹਰਭਗਵਾਨ ਸ਼ਰਮਾ, ਬਲਵਿੰਦਰ ਸਿੰਘ ਜੋਧਪੁਰ, ਬਲਵਿੰਦਰ ਸਿੰਘ ਮੌੜ, ਰਾਜਵੀਰ ਸਿੰਘ, ਜਸਵਿੰਦਰ ਕਲਿਆਣ ਤੇ ਬਲਵੀਰ ਸਿੰਘ ਲਹਿਰਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਵਲੋਂ ਭੀਖੀ ’ਚ ਕੀਤੀ ਵਰਕਰ ਮਿਲਣੀ ਅਗਲੀ ਖ਼ਬਰ ਨਗਰ ਨਿਗਮ ਦੇ ਸਫਾਈ ਸੇਵਕਾਂ ਤੇ ਸੀਵਰੇਜ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।