04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਕਾਬਪੋਸ਼ ਨੌਜਵਾਨਾਂ ’ ਤੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਨਕਦੀ ਤੇ ਮੋਬਾਈਲ ਖੋਹਣ ਦਾ ਦੋਸ਼

ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਪੁਲਿਸ ਨੇ ਰਾਮੇ ਵਾਲੇ ਸੂਏ ਨੇੜੇ ਇਕ ਵਿਅਕਤੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਉਸ ਦਾ ਬਟੂਆ ਅਤੇ ਮੋਬਾਈਲ ਫੋਨ ਖੋਹਣ ਦੇ ਮਾਮਲੇ ਵਿਚ ਦੋ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਭੋਲਾ ਸਿੰਘ ਵਾਸੀ ਪਿੰਡ ਮਲਕਾਣਾ ਨੇ ਦੱਸਿਆ ਕਿ ਉਹ ਰਿਫ਼ਾਇਨਰੀ ਫੁੱਲੋਖਾਰੀ ਵਿਖੇ ਕੰਮ ਕਰਦਾ ਹੈ।

ਅਜੀਤ ਡੈਸਕ 04-10-2026
ਰਾਮਾਂ ਮੰਡੀ, 3 ਅਕਤੂਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਪੁਲਿਸ ਨੇ ਰਾਮੇ ਵਾਲੇ ਸੂਏ ਨੇੜੇ ਇਕ ਵਿਅਕਤੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਉਸ ਦਾ ਬਟੂਆ ਅਤੇ ਮੋਬਾਈਲ ਫੋਨ ਖੋਹਣ ਦੇ ਮਾਮਲੇ ਵਿਚ ਦੋ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਭੋਲਾ ਸਿੰਘ ਵਾਸੀ ਪਿੰਡ ਮਲਕਾਣਾ ਨੇ ਦੱਸਿਆ ਕਿ ਉਹ ਰਿਫ਼ਾਇਨਰੀ ਫੁੱਲੋਖਾਰੀ ਵਿਖੇ ਕੰਮ ਕਰਦਾ ਹੈ। 1 ਅਕਤੂਬਰ ਦੀ ਸ਼ਾਮ ਕੰਮ ਖ਼ਤਮ ਕਰਨ ਉਪਰੰਤ ਉਹ ਆਪਣੀ ਇਲੈਕਟ੍ਰਿਕ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਪਿੰਡ ਮਲਕਾਣਾ ਵੱਲ ਜਾ ਰਿਹਾ ਸੀ। ਰਾਹ ਵਿਚ ਰਾਮੇ ਵਾਲੇ ਸੂਏ ਨੇੜੇ ਮੂੰਹ ਢੱਕ ਕੇ ਪਹਿਲਾਂ ਹੀ ਖੜ੍ਹੇ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਸ ਦਾ ਬਟੂਆ ਤੇ ਮੋਬਾਈਲ ਫੋਨ ਜ਼ਬਰਦਸਤੀ ਖੋਹ ਲਿਆ। ਬਟੂਏ ਵਿਚ ਕਰੀਬ 5 ਹਜ਼ਾਰ ਰੁਪਏ ਨਕਦ ਅਤੇ ਜ਼ਰੂਰੀ ਦਸਤਾਵੇਜ਼ ਸਨ। ਵਾਰਦਾਤ ਤੋਂ ਬਾਅਦ ਦੋਵੇਂ ਨੌਜਵਾਨ ਪਿੰਡ ਜੱਜਲ ਵੱਲ ਜਾਂਦੇ ਕੱਚੇ ਰਸਤੇ ਰਾਹੀਂ ਫ਼ਰਾਰ ਹੋ ਗਏ। ਥਾਣਾ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਪਰਮਜੀਤ ਕੌਰ ਕਰ ਰਹੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਲੋਕ ਜਨਸ਼ਕਤੀ ਪਾਰਟੀ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।