04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹੈਰੋਇਨ ਸਮੇਤ ਦੋ ਔਰਤਾਂ ਸਮੇਤ 4 ਨਸ਼ਾ ਤਸਕਰ ਕਾਬੂ

ਬਠਿੰਡਾ, 3 ਅਕਤੂਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 13.

ਅਜੀਤ ਡੈਸਕ 04-10-2026
ਬਠਿੰਡਾ, 3 ਅਕਤੂਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 13.23 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਬੰਗੀ ਰੋਡ ਬਠਿੰਡਾ ਪਾਸੋਂ ਦੋ ਔਰਤਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਪਾਸੋਂ 6.10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਪਹਿਚਾਣ ਸੁਮਨ ਰਾਣੀ ਅਤੇ ਅਨੀਤਾ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਨਾਜ਼ਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਗਗਨਦੀਪ ਸਿੰਘ ਚੰਦਸਰ ਬਸਤੀ ਨੂੰ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ 7.13 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਨ੍ਹਾਂ ’ਤੇ ਥਾਣਾ ਸਿਵਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਲੰਘੇ ਦਿਨੀਂ ਦਾਣਾ ਮੰਡੀ ਪਾਸੋਂ ਨਸ਼ੇ ਨਾਲ ਧੁੱਤ ਇਕ ਨੌਜਵਾਨ ਲੜਕੀ ਦੀ ਵਾਇਰਲ ਵੀਡੀਓ ਤੋਂ ਸਾਬਿਤ ਹੋ ਰਿਹਾ ਕਿ ਹੁਣ ਚਿੱਟੇ ਵਰਗੇ ਖ਼ਤਰਨਾਕ ਨਸ਼ੇ ਦਾ ਰੁਝਾਣ ਨੌਜਵਾਨ ਮੁੰਡਿਆਂ ਤੋਂ ਬਾਅਦ ਪੰਜਾਬ ਦੀਆਂ ਲੜਕੀਆਂ ਤੱਕ ਪੁੱਜ ਚੁੱਕਾ ਹੈ। ਨਸ਼ੇ ਵੇਚਣ ਦੇੇ ਮਾਮਲੇ ਵਿਚ ਔਰਤ ਦੀ ਸ਼ਮੂਲੀਅਤ ਲਗਾਤਾਰ ਵੱਧ ਰਹੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ਨਸ਼ਿਆਂ ਦੇ ਮਾਮਲੇ ਵਿਚ ਤਰਸਯੋਗ ਬਣਦੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਗਤ ਮੰਡੀ ਵਿਖੇ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਖ਼ੁਸ਼ੀ ਪ੍ਰਗਟਾਈ ਅਗਲੀ ਖ਼ਬਰ ਬਠਿੰਡਾ ਦਿਹਾਤੀ ਤੋਂ ਵੱਖ-ਵੱਖ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਦੀ ਚਰਚਾ ਜੋਰ ਫੜਨ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।