05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹਰਮੇਸ਼ ਮਾਲੜੀ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਪ੍ਰੋਗਰਾਮਾਂ ’ਚ ਮਜ਼ਦੂਰਾਂ ਦੀ ਸ਼ਮੂਲੀਅਤ ਸੰਬੰਧੀ ਵਿਉਂਤਬੰਦੀ ਘੜੀ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਪ੍ਰਦਰਸ਼ਨਾਂ ਵਿਚ ਖੇਤ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਦੀ ਵਿਉਂਤਬੰਦੀ ਘੜੀ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਤਲਵੰਡੀ ਸਲੇਮ ਵਿਖੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਦੀ ਤਿਆਰੀ ਦੌਰਾਨ ਸਰਪੰਚ ਤੇ ਸਾਥੀਆਂ ਨੇ ਪ੍ਰਬੰਧਕੀ ਟੀਮ ਨਾਲ ਹੱਥੋਪਾਈ ਕੀਤੀ ਅਤੇ ਹਰਮੇਸ਼ ਮਾਲੜੀ ਨਾਲ ਜਾਤੀ ਸ਼ਬਦ ਵਰਤੇ ਗਏ ਪਰ ਇਸ ਸਬੰਧੀ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕਾਰਵਾਈ ਨਹੀ ਕੀਤੀ ਗਈ।

ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਪ੍ਰਦਰਸ਼ਨਾਂ ਵਿਚ ਖੇਤ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਦੀ ਵਿਉਂਤਬੰਦੀ ਘੜੀ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਤਲਵੰਡੀ ਸਲੇਮ ਵਿਖੇ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਦੀ ਤਿਆਰੀ ਦੌਰਾਨ ਸਰਪੰਚ ਤੇ ਸਾਥੀਆਂ ਨੇ ਪ੍ਰਬੰਧਕੀ ਟੀਮ ਨਾਲ ਹੱਥੋਪਾਈ ਕੀਤੀ ਅਤੇ ਹਰਮੇਸ਼ ਮਾਲੜੀ ਨਾਲ ਜਾਤੀ ਸ਼ਬਦ ਵਰਤੇ ਗਏ ਪਰ ਇਸ ਸਬੰਧੀ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕਾਰਵਾਈ ਨਹੀ ਕੀਤੀ ਗਈ। ਇਸ ਦੇ ਖ਼ਿਲਾਫ਼ ਜਥੇਬੰਦੀਆਂ ਵਲੋਂ 9 ਅਕਤੂਬਰ ਨੂੰ ਡੀ.ਐਸ.ਪੀ. ਨਕੋਦਰ ਦੇ ਦਫ਼ਤਰ, 14 ਅਕਤੂਬਰ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਸੰਗਰੂਰ ਦੇ ਪਿੰਡ ਕਨੋਈ ਦੇ ਪੀੜਤ ਦਲਿਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 7 ਅਕਤੂਬਰ ਨੂੰ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਭਗਵਾਨ ਸਿੰਘ ਮੂਣਕ, ਮੇਜਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ, ਮਨਦੀਪ ਸਿੰਘ ਸਿਵੀ ਆਂ, ਕਾਲਾ ਸਿੰਘ ਖੂਨਣ ਖ਼ੁਰਦ, ਹਰਪਾਲ ਸਿੰਘ ਫ਼ਰੀਦਕੋਟ, ਹਾਕਮ ਸਿੰਘ ਮੋਗਾ, ਤੀਰਥ ਸਿੰਘ ਕੋਠਾਗੁਰੂ, ਸੇਵਕ ਸਿੰਘ ਮਹਿਮਾ ਸਰਜਾ, ਤਰਸੇਮ ਸਿੰਘ ਅਤੇ ਕਾਕਾ ਸਿੰਘ ਖੁੰਡੇ ਹਲਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਭਾਈ ਰੂਪਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ ਅਗਲੀ ਖ਼ਬਰ ਕੰਨਿਆ ਸਕੂਲ ਨਥਾਣਾ ਦਾ ਹਵਾਈ ਸਫ਼ਰ ਲਈ ਵਿੱਦਿਅਕ ਟੂਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।