06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਨਾਜ਼ੁਕ ਖੇਤਰਾਂ ’ਚ ਚਲਾਈ ਖੋਜ ਮੁਹਿੰਮ

ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ. ਆਈ.

ਪਿੰਡ ਜੀਵਨ ਸਿੰਘ ਵਾਲਾ ਵਿਖੇ ਕਾਸੋ ਦੌਰਾਨ ਖੋਜਬੀਨ ਕਰਦੇ ਪੁਲਿਸ ਮੁਲਾਜ਼ਮ। 06-10-2026
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ ਬਠਿੰਡਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਖ਼ਤ ਕੀਤੀ ਜਾ ਰਹੀ ਕਾਰਵਾਈ ਤਹਿਤ ਹੌਟਸਪੌਟ ਮੰਨੇ ਜਾਂਦੇ ਖੇਤਰਾਂ ’ਚ ਵੱਡੇ ਪੱਧਰ ਤੇ ਖੋਜ ਮੁਹਿੰਮ ਚਲਾਈ ਗਈ। ਕੁਲਦੀਪ ਸਿੰਘ ਬਰਾੜ ਐੱਸ.ਪੀ ਬਠਿੰਡਾ ਅਤੇ ਜਸਜਯੋਤ ਸਿੰਘ ਡੀ.ਐੱਸ.ਪੀ ਤਲਵੰਡੀ ਸਾਬੋ ਦੀ ਅਗਵਾਈ ਵਿਚ ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ, ਨਸੀਬਪੁਰਾ, ਭਾਗੀਬਾਂਦਰ, ਤਲਵੰਡੀ ਸਾਬੋ ਅਤੇ ਗਿਆਨਾ ਵਿਖੇ ਹੌਟਸਪੌਟ ਖੇਤਰਾਂ ਵਿਚ ਵੱਡੇ ਪੱਧਰ ‘ਤੇ ‘ਕਾਸੋ’ ਅਪਰੇਸ਼ਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਕਰੀਬ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਕੁਲਦੀਪ ਸਿੰਘ ਬਰਾੜ ਐੱਸ.ਪੀ ਬਠਿੰਡਾ ਨੇ ਦੱਸਿਆ ਕਿ ਸਰਚ ਅਭਿਆਨ ਵਾਲੇ ਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ‘ਤੇ ਪਹਿਲਾਂ ਹੀ ਸਪੈਸ਼ਲ ਨਾਕਾਬੰਦੀ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਜਸਜਯੋਤ ਸਿੰਘ ਡੀ.ਐੱਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਉੱਪ ਮੰਡਲ ਤਲਵੰਡੀ ਸਾਬੋ ਵਿਖੇ ਕੀਤੇ ਗਏ ਇਸ ਸਰਚ ਅਪਰੇਸ਼ਨ ਦੌਰਾਨ 3 ਮੁਕੱਦਮੇ ਦਰਜ ਕਰਕੇ ਕਥਿਤ ਦੋਸ਼ੀਆਂ ਤੋ 6.30 ਗ੍ਰਾਮ ਹੈਰੋਇਨ ਅਤੇ 40 ਗੋਲੀਆਂ ਬਰਾਮਦ ਕੀਤੀਆਂ ਗਈਆਂ। ਸਰਚ ਅਭਿਆਨ ਚ ਅਮਰੀਕ ਸਿੰਘ ਥਾਣਾ ਮੁਖੀ ਤਲਵੰਡੀ ਸਾਬੋ ਅਤੇ ਨਿਰਮਲਜੀਤ ਸਿੰਘ ਥਾਣਾ ਮੁਖੀ ਰਾਮਾਂ ਮੰਡੀ ਵੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਹਨੂੰਮਾਨ ਦੇ ਆਗਮਨ ’ਤੇ ਜੈਕਾਰਿਆਂ ਨਾਲ ਨਾਲ ਗੂੰਜੀ ਰਾਮ-ਲੀਲ੍ਹਾ ਦੀ ਸੱਤਵੀਂ ਰਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।