07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ

ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਪਾਸੋਂ 220. 71 ਗ੍ਰਾਮ ਹੈਰੋਇਨ ਅਤੇ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।

ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਜਿਨਾਂ ਪਾਸੋਂ 220.71 ਗ੍ਰਾਮ ਹੈਰੋਇਨ ਅਤੇ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕਮਲਜੋਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਸੁਰਖਪੀਰ ਰੋਡ ਠੰਢੀ ਸੜਕ ਬਠਿੰਡਾ ਪਾਸੋਂ ਇਕ ਸ਼ੱਕੀ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 213 ਗ੍ਰਾਮ ਹੈਰੋਇਨ ਅਤੇ ਇਕ ਮੋਟਰ ਸਾਈਕਲ ਨੰਬਰ ਪੀ ਬੀ 03 ਬੀ ਐਫ 0295 ਬਰਾਮਦ ਲਿਆ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਬਬਲੂ ਵਾਸੀ ਬਲਰਾਜ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਵਾਟਰ ਵਰਕਸ ਨੇੜਿਓ ਭਾਗੂ ਰੋਡ ਪਾਸੋਂ ਇਕ ਵਿਅਕਤੀ ਵਾਸੀ ਝੱਬਰ ਰੋਡ, ਜੋਗਾ, ਜ਼ਿਲ੍ਹਾ ਮਾਨਸਾ ਨੂੰ 7.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਕਰਮਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਰੇਲਵੇ ਲਾਈਨ ਪਾਸੋਂ ਹਰਮਨਜੀਤ ਸਿੰਘ ਵਾਸੀ ਹਰਦੇਵ ਨਗਰ ਬਠਿੰਡਾ ਮੋਟਰ ਸਾਈਕਲ ਨੰਬਰ ਪੀਬੀ03ਏ ਵਾਈ 472 ’ਤੇ ਸਵਾਰ ਹੋ ਕੇ ਲੰਘ ਰਿਹਾ ਸੀ, ਸ਼ੱਕ ਹੋਣ ਤੇ ਉਕਤ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਸੋਂ 45 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕਰ ਲਿਆ ਗਿਆ, ਜਿਸ ’ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਬਾਅਦ ਤੋਂ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ ਅਗਲੀ ਖ਼ਬਰ ਫ਼ਤਹਿ ਗਰੁੱਪ ਵਿਖੇ ਵਿਰਾਸਤੀ ਮਹਾਂਕੁੰਭ ਸਿਖ਼ਰਾਂ ’ਤੇ ਮਲਵਈ ਗਿੱਧੇ ਤੇ ਲੋਕ-ਧੁਨਾਂ ਸੰਗ ਝੂਮਿਆ ਕੈਂਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।