07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ. ਐਸ. ਸੀ. ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 6 ਅਕਤੂਬਰ (ਰਵਜੋਤ ਸਿੰਘ ਰਾਹੀ): ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐਸ.

ਅਜੀਤ ਡੈਸਕ 07-10-2026
ਤਲਵੰਡੀ ਸਾਬੋ, 6 ਅਕਤੂਬਰ (ਰਵਜੋਤ ਸਿੰਘ ਰਾਹੀ): ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਤੀਜਾ) ਦਸੰਬਰ 2025 ਦੇ ਨਤੀਜਿਆਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ। ਉਕਤ ਨਤੀਜੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਸੰਸਥਾ ਦੀ ਇਸ ਅਕਾਦਮਿਕ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਪ੍ਰੋ. ਸ਼ਾਲਿਨੀ ਸਹਿਗਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰ ਆਪਣੇ ਵੱਡੇ ਨਿਸ਼ਾਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਰਜਿਸਟਰਾਰ ਪ੍ਰੋ.ਬਿਪਨ ਉੱਪਲ ਅਤੇ ਵਿਭਾਗ ਮੁਖੀ ਡਾ. ਨਵਨੀਤ ਦਾਬੜਾ ਨੇ ਦੱਸਿਆ ਕਿ ਵਿਦਿਆਰਥਣ ਅਰਸ਼ਦੀਪ ਕੌਰ ਨੇ ਐਸ.ਜੀ.ਪੀ.ਏ. 9.33 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਮਨਜੋਤ ਕੌਰ ਨੇ ਐਸ.ਜੀ.ਪੀ.ਏ. 8.93 ਅੰਕਾਂ ਨਾਲ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ 8.81 ਐਸ.ਜੀ.ਪੀ.ਏ.ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਨਵਨੀਤ ਦਾਬੜਾ, ਡਾ. ਗੁਰਮੇਜ ਸਿੰਘ, ਪ੍ਰੋ. ਬਲਦੀਪ ਕੌਰ, ਪ੍ਰੋ. ਅਰਸ਼ਦੀਪ ਕੌਰ ਅਤੇ ਪ੍ਰੋ. ਯਾਦਵੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ।
ਪਿਛਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਦਲ (ਬ) ਨੇ ਭਾਗੀਵਾਂਦਰ ਤੋਂ ਆਰੰਭੀ ਡੋਰ-ਟੂ-ਡੋਰ ਮੁਹਿੰਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਸੰਗਤ ਕਲਾਂ ’ਚ ਘਰ-ਘਰ ਵੋਟ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।