09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਾਤਾ ਸੁੰਦਰੀ ਗਰੁੱਪ ਢੱਡੇ ਦਾ ਬੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਬੀ. ਏ ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।

ਬੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ ਵਿਚ ਚੰਗੇ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਮਾਤਾ ਸੁੰਦਰੀ ਕਾਲਜ ਦੀ ਮੈਨੇਜਮੈਂਟ ਤੇ ਸਟਾਫ਼। ਅਜੀਤ ਤਸਵੀਰ 09-10-2026
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਬੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਨਤੀਜੇ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਮੁੱਚੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ ਅਤੇ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸੰਸਥਾ ਹਮੇਸ਼ਾ ਤੋਂ ਧੀਆਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਰਹੇਗੀ। ਸੰਸਥਾ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਜਿੱਥੇ ਸੰਸਥਾ ਸਹਿ-ਵਿਦਿਅਕ ਗਤੀਵਿਧੀਆਂ ਨੂੰ ਤਰਜੀਹ ਦਿੰਦੀ ਹੈ, ਉੱਥੇ ਹੀ ਇਸ ਸ਼ਾਨਦਾਰ ਨਤੀਜੇ ਨੇ ਇਸ ਗੱਲ ਉੱਪਰ ਮੋਹਰ ਲਗਾ ਦਿੱਤੀ ਹੈ ਕਿ ਅਕਾਦਮਿਕ ਪੱਖੋਂ ਵੀ ਇਹ ਸੰਸਥਾ ਬੁਲੰਦੀਆਂ ਛੂਹ ਰਹੀ ਹੈ। ਪ੍ਰੋ. ਰਾਜਬਿੰਦਰ ਕੌਰ ਨੇ ਦੱਸਿਆ ਕਿ ਖੁਸ਼ਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸੰਸਥਾ ਵਿਚੋਂ ਪਹਿਲਾ, ਗੁਰਵੀਰ ਕੌਰ ਪੁੱਤਰੀ ਜਸਨੈਲ ਸਿੰਘ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗਗਨਦੀਪ ਕੌਰ ਪੁੱਤਰੀ ਬੰਤ ਸਿੰਘ ਤੇ ਰਮਨਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 8 ਵਿਦਿਆਰਥਣਾਂ ਦੇ 89.03 ਪ੍ਰਤੀਸ਼ਤ ਤੋਂ ਉੱਪਰ, 13 ਵਿਦਿਆਰਥਣਾਂ ਦੇ 88 ਪ੍ਰਤੀਸ਼ਤ ਤੋਂ ਉੱਪਰ, 13 ਵਿਦਿਆਰਥਣਾਂ ਦੇ 86 ਪ੍ਰਤੀਸ਼ਤ ਤੋਂ ਉੱਪਰ, 13 ਵਿਦਿਆਰਥਣਾਂ ਦੇ 85 ਪ੍ਰਤੀਸ਼ਤ ਤੋਂ ਉੱਪਰ, 16 ਵਿਦਿਆਰਥਣਾਂ ਦੇ 84 ਪ੍ਰਤੀਸ਼ਤ ਤੋਂ ਉੱਪਰ, 09 ਵਿਦਿਆਰਥਣਾਂ ਦੇ 82 ਪ੍ਰਤੀਸ਼ਤ ਤੋਂ ਉੱਪਰ, 05 ਵਿਦਿਆਰਥਣਾਂ ਦੇ 81 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ‘ਦ ਪੋਲਰ ਸਟਾਰ ਸਕੂਲ’ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਕਾਰਗੁਜ਼ਾਰੀ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਵਿੰਦਰ ਸ਼ਰਮਾ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ ਜਗਜੀਤ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਰਣਜੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਕਿਰਨ ਖਾਨ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਰਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਨੇ ਕੀਤਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਵਲੋਂ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।