09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਨੇ ਕੀਤਾ ਸ਼ਕਤੀ ਪ੍ਰਦਰਸ਼ਨ

ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਹੁਣ ਇੱਥੇ ਟਿਕਟ ਦੇ ਦਾਅਵੇਦਾਰਾਂ ਵਿਚ ਮੁਕਾਬਲੇ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਦੇ ਚੱਲਦਿਆਂ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਅੱਜ ਆਪਣੇ ਪਿੰਡ ਸੰਦੋਹਾ ਵਿਖੇ ਵਰਕਰਾਂ ਦਾ ਇਕ ਵੱਡਾ ਇਕੱਠ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਵੱਲੋਂ ਕੀਤੇ ਇਕੱਠ ਦੌਰਾਨ ਸਟੇਜ ਤੇ ਪਤਵੰਤੇ। 09-10-2026
ਮੌੜ ਮੰਡੀ, 8 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਹੁਣ ਇੱਥੇ ਟਿਕਟ ਦੇ ਦਾਅਵੇਦਾਰਾਂ ਵਿਚ ਮੁਕਾਬਲੇ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਦੇ ਚੱਲਦਿਆਂ ਟਿਕਟ ਦੇ ਦਾਅਵੇਦਾਰ ਬੂਟਾ ਸਿੰਘ ਸੰਦੋਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਅੱਜ ਆਪਣੇ ਪਿੰਡ ਸੰਦੋਹਾ ਵਿਖੇ ਵਰਕਰਾਂ ਦਾ ਇਕ ਵੱਡਾ ਇਕੱਠ ਕੀਤਾ ਗਿਆ।ਇਕ ਇਕੱਠ ਨੇ ਇਕ ਰੈਲੀ ਦਾ ਰੂਪ ਲੈ ਲਿਆ।ਭਾਵੇਂ ਕਿ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ ਵਲੋਂ ਬੀਤੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਪ੍ਰੋਗਰਾਮ ਨੂੰ ਸੰਗਠਨ ਦਾ ਪ੍ਰੋਗਰਾਮ ਨਾ ਕਹਿ ਕੇ ਕਿਸੇ ਦਾ ਨਿੱਜੀ ਪ੍ਰੋਗਰਾਮ ਦੱਸਿਆ ਗਿਆ ਸੀ ਪ੍ਰੰਤੂ ਅੱਜ ਦੇ ਇਕੱਠ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਬੂਟਾ ਸਿੰਘ ਸੰਦੋਹਾ ਦੇ ਇਸ ਪ੍ਰੋਗਰਾਮ ਵਿਚ ਪਹੁੰਚ ਕੇ ਉਨ੍ਹਾਂ ਦਾ ਸਮਰਥਨ ਕੀਤਾ।ਬੂਟਾ ਸਿੰਘ ਸੰਦੋਹਾ ਨੇ ਆਪਣੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਪੂਰੀ ਤਰ੍ਹਾਂ ਖ਼ੁਸ਼ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੰਦੇਸ਼ ਹਰ ਵਰਕਰ ਹਰ ਘਰ ਤੱਕ ਲੈ ਕੇ ਜਾਵੇਗਾ ਅਤੇ ਆਉਣ ਵਾਲੀ 2027 ਦੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੀ ਬਣੇਗੀ।ਇਸ ਮੌਕੇ ਬਲਵਿੰਦਰ ਸਿੰਘ ਬੱਲ੍ਹੋ ਚੇਅਰਮੈਨ ਮਾਰਕੀਟ ਕਮੇਟੀ, ਸੁਖਵੀਰ ਸਿੰਘ ਚੇਅਰਮੈਨ ਬਲਾਕ ਸੰਮਤੀ, ਮਨਪ੍ਰੀਤ ਸਿੰਘ ਵਾਇਸ ਚੇਅਰਮੈਨ, ਭੁਪਿੰਦਰ ਸਿੰਘ ਲਾਲੀ, ਇਲਿਆਸ ਮੰਸੂਰੀ, ਯੋਧਾ ਸਿੰਘ ਰਾਮਪੁਰਾ, ਅਵਤਾਰ ਸਿੰਘ ਕਾਲਾ ਮਾਨ, ਸ਼ਿਵਕਰਨ ਸਿੰਘ, ਜਗਸੀਰ ਸ਼ਰਮਾ, ਡਾਕਟਰ ਮਲਕੀਤ ਸਿੰਘ, ਨਰਿੰਦਰ ਸ਼ਰਮਾ, ਅਮਰੀਕ ਸਿੰਘ, ਹਰਿੰਦਰ ਸਿੰਘ ਜ਼ੈਲਦਾਰ, ਸੁਖਵੀਰ ਸਿੰਘ, ਹਰਪਾਲ ਸਿੰਘ, ਹਰਦੀਪ ਸਿੰਘ ਰਾਜੂ, ਮੀਤਾ ਸਿੰਘ, ਬਲਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ ਸਰਪੰਚ ਅਤੇ ਪਾਰਟੀ ਦੇ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ, ਬਠਿੰਡਾ ਵਿਖੇ ਵਰਕਸ਼ਾਪ ਅਗਲੀ ਖ਼ਬਰ ਮਾਤਾ ਸੁੰਦਰੀ ਗਰੁੱਪ ਢੱਡੇ ਦਾ ਬੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।