10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੋਟਗੁਰੂ ਦੇ ਖੇਡ ਗਰਾਊਂਡ ਲਈ ਆਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਖ਼ਰਚ ’ਤੇ ਨੌਜਵਾਨਾਂ ਨੇ ਚੁੱਕੇ ਸਵਾਲ

ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਕੋਟਗੁਰੂ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਖੇਡ ਸਟੇਡੀਅਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਖੇਡ ਸਟੇਡੀਅਮ ਲਈ ਆਈ 53 ਲੱਖ ਰੁਪਏ ਦੀ ਗ੍ਰਾਂਟ ਕਿੱਥੇ ਅਤੇ ਕਿਵੇਂ ਖ਼ਰਚ ਕੀਤੀ ਜਾ ਰਹੀ ਹੈ, ਇਸ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਚਰਚਾ ਛਿੜੀ ਹੋਈ ਹੈ।

ਪਿੰਡ ਕੋਟਗੁਰੂ ਦੇ ਨੌਜਵਾਨ ਅਧੂਰੇ ਖੇਡ ਗਰਾਊਂਡ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ: ਸੁਖਤੇਜ ਧਾਲੀਵਾਲ 10-10-2026
ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਕੋਟਗੁਰੂ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਖੇਡ ਸਟੇਡੀਅਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਖੇਡ ਸਟੇਡੀਅਮ ਲਈ ਆਈ 53 ਲੱਖ ਰੁਪਏ ਦੀ ਗ੍ਰਾਂਟ ਕਿੱਥੇ ਅਤੇ ਕਿਵੇਂ ਖ਼ਰਚ ਕੀਤੀ ਜਾ ਰਹੀ ਹੈ, ਇਸ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਚਰਚਾ ਛਿੜੀ ਹੋਈ ਹੈ। ਪਿੰਡ ਦੇ ਨੌਜਵਾਨਾਂ ਵਲੋਂ ਉਸਾਰੀ ਦੇ ਕੰਮ ਅਤੇ ਗ੍ਰਾਂਟ ਦੀ ਵਰਤੋਂ ਸਬੰਧੀ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ। ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਪੰਚ ਸੁਖਦੀਪ ਸਿੰਘ ਸਿੱਧੂ, ਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਠੇਕੇਦਾਰ ਵਲੋਂ ਖੇਡ ਗਰਾਊਂਡ ਵਿਚ ਦੋ ਐਲ.ਈ.ਡੀ. ਲਾਈਟਾਂ ਵਾਲੇ ਪੋਲ ਲਗਾਉਣ ਦੇ ਨਾਲ-ਨਾਲ ਸਕੂਲ ਵਿਚ ਪਹਿਲਾਂ ਤੋਂ ਬਣੇ ਟਰੈਕ ਵਿਚ ਸਜਾਵਟੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਇਸ ਕਾਰਨ ਸਵਾਲ ਉੱਠ ਰਹੇ ਹਨ ਕਿ ਖੇਡ ਸਟੇਡੀਅਮ ਲਈ ਮਨਜ਼ੂਰ ਕੀਤੀ ਗਈ ਗ੍ਰਾਂਟ ਦੀ ਵਰਤੋਂ ਨਿਰਧਾਰਿਤ ਮੰਤਵ ਅਨੁਸਾਰ ਹੋ ਰਹੀ ਹੈ ਜਾਂ ਨਹੀਂ। ਪਿੰਡ ਦੇ ਨੌਜਵਾਨਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ ਕਿ ਖੇਡ ਸਟੇਡੀਅਮ ਦੇ ਨਿਰਮਾਣ ਲਈ ਆਈ ਵੱਡੀ ਰਕਮ ਨਾਲ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗ੍ਰਾਂਟ ਦੀ ਵਰਤੋਂ ਵਿਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ ਅਤੇ ਖ਼ਰਚ ਕੀਤੀ ਜਾ ਰਹੀ ਰਕਮ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ। ਇਸ ਬਾਰੇ ਜਦੋਂ ਬੀਡੀਪੀਓ ਸੰਗਤ ਧਰਮਪਾਲ ਨਾਲ ਉਨ੍ਹਾਂ ਦੇ ਫ਼ੋਨ ‘ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ ਫ਼ੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ ਗਿਆ। ਇਸ ਬਾਰੇ ਜਦੋਂ ਕੰਮ ਕਰਨ ਵਾਲੇ ਠੇਕੇਦਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਗਰਾਊਂਡ ਦੇ ਲਈ ਮਿਲੇ ਕੰਮਾਂ ਨੂੰ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਗ੍ਰਾਂਟ ਬਾਰੇ ਜਾਣਕਾਰੀ ਸਬੰਧਿਤ ਵਿਭਾਗ ਕੋਲ ਹੈ। ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਪੰਚ ਸੁਖਦੀਪ ਸਿੰਘ ਸਿੱਧੂ,ਪੰਚ ਬਲਵਿੰਦਰ ਸਿੰਘ, ਨੌਜਵਾਨ ਆਗੂ ਗੁਰਪ੍ਰੀਤ ਸਿੰਘ, ਬੂਟਾ ਸਿੰਘ, ਜਸਵਿੰਦਰ ਸਿੰਘ, ਸੁਖਦੀਪ ਸਿੰਘ, ਬਲਜੀਤ ਸਿੰਘ, ਜਸਮੇਲ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਚੰਦ ਸਿੰਘ, ਲੱਖਾ ਸਿੰਘ, ਗੱਗੀ ਰੰਧਾਵਾ, ਗੁਰਪ੍ਰੀਤ ਸਿੰਘ ਅਤੇ ਜੱਜਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 25 ਵਿਗਿਆਨੀ ਸਟੈਨਫੋਰਡ ਯੂਨੀਵਰਸਿਟੀ ਦੀ ਦੁਨੀਆ ਦੇ ਚੋਟੀ ਦੇ 2 ਪ੍ਰਤੀਸ਼ਤ ਵਿਗਿਆਨੀਆਂ ਦੀ... ਅਗਲੀ ਖ਼ਬਰ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਬਠਿੰਡਾ ’ਚ ਕਾਂਗਰਸ ਨੇ ਕੱਢਿਆ ‘ਪੈਦਲ ਮਾਰਚ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।