11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਮੌਜੂਦਾ ਸਮੇਂ ਆਸਾਮ ਦੀ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਅੱਜ ਸਵੇਰੇ ਤੜਕਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਤਖਤ ਸਾਹਿਬ ਮੱਥਾ ਟੇਕਣ ਉਪਰੰਤ ਸੰਖੇਪ ਗੱਲਬਾਤ ਕਰਦਿਆਂ ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਤਖਤ ਸਾਹਿਬ ਵਿਖੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਹੈ।

ਕਿਹਾ, ਭਾਈ ਅੰਮ੍ਰਿਤਪਾਲ ਸਿੰਘ ਦੋ ਹਲਕਿਆਂ ਤੋਂ ਲੜਨਗੇ ਚੋਣ ਪਰ ਹਲਕਿਆਂ ਬਾਰੇ ਅਜੇ ਫ਼ੈਸਲਾ ਨਹੀਂ ਕੀਤਾ 11-10-2026
ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਮੌਜੂਦਾ ਸਮੇਂ ਆਸਾਮ ਦੀ ਜੇਲ੍ਹ ‘ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਅੱਜ ਸਵੇਰੇ ਤੜਕਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਤਖਤ ਸਾਹਿਬ ਮੱਥਾ ਟੇਕਣ ਉਪਰੰਤ ਸੰਖੇਪ ਗੱਲਬਾਤ ਕਰਦਿਆਂ ਭਾਈ ਤਰਸੇਮ ਸਿੰਘ ਨੇ ਦੱਸਿਆ ਕਿ ਤਖਤ ਸਾਹਿਬ ਵਿਖੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਵਲੋਂ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੀ ਚਰਚਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੋ ਹਲਕਿਆਂ ਤੋਂ ਹੀ ਚੋਣ ਲੜਨਗੇ ਪਰ ਇਹ ਹਲਕੇ ਕਿਹੜੇ ਹੋਣਗੇ, ਇਸ ਬਾਰੇ ਅਜੇ ਫ਼ੈਸਲਾ ਨਹੀਂ ਕੀਤਾ ਤੇ ਆਉਣ ਵਾਲੇ ਦਿਨਾਂ ‘ਚ ਸਥਿੱਤੀ ਸਪੱਸ਼ਟ ਕਰ ਦੇਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ‘ਚੋਂ ਨਸ਼ਿਆਂ ਨੂੰ ਖ਼ਤਮ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕੌਮੀ ਮਸਲਿਆਂ ਵੱਲ ਤਵੱਜ਼ੋਂ ਦੇਣਾ ਹੈ । ਇਸ ਮੌਕੇ ਉਨ੍ਹਾਂ ਨਾਲ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਦੇ ਮੋਹਰੀ ਆਗੂ ਕੁਲਦੀਪ ਸਿੰਘ ਗੋਸਲ ਤੇ ਕੁਝ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਹੀਰੋ ਬਣਨ ਮੁੰਬਈ ਆਇਆ ਹੈਪੀ ਕੁਮਾਰ, ਬਣ ਗਿਆ ‘ਮਸਾਜਰ’ ਅਗਲੀ ਖ਼ਬਰ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਸਖ਼ਤੀ-ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।