12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਹਿਰੀ ਖਾਲਾਂ ਦੀ ਮੰਗ ਬਣ ਸਕਦੀ ਹੈ ਬਠਿੰਡਾ ਦਿਹਾਤੀ ’ਚ ਚੋਣਾਂ ਦਾ ਵੱਡਾ ਮੁੱਦਾ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਚੋਣ ਮੈਦਾਨ ਵਿਚ ਉਤਾਰਨ ਦੀਆਂ ਚਰਚਾਵਾਂ ਦਰਮਿਆਨ ਪੱਕੇ ਨਹਿਰੀ ਖਾਲਾਂ ਦੀ ਉਸਾਰੀ ਦਾ ਮੁੱਦਾ ਵੀ ਅਹਿਮ ਬਣਦਾ ਜਾ ਰਿਹਾ ਹੈ।

ਪੱਕੇ ਖਾਲਾਂ ਦੀ ਖ਼ਸਤਾ ਹਾਲਤ ਦੀ ਮੂੰਹੋਂ ਬੋਲਦੀ ਤਸਵੀਰ। ਤਸਵੀਰ: ਸੁਖਤੇਜ ਧਾਲੀਵਾਲ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਹਿਰੀ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਚੋਣ ਮੈਦਾਨ ਵਿਚ ਉਤਾਰਨ ਦੀਆਂ ਚਰਚਾਵਾਂ ਦਰਮਿਆਨ ਪੱਕੇ ਨਹਿਰੀ ਖਾਲਾਂ ਦੀ ਉਸਾਰੀ ਦਾ ਮੁੱਦਾ ਵੀ ਅਹਿਮ ਬਣਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਕਾਂਗਰਸ ਦੀ ਅੰਦਰੂਨੀ ਫੁੱਟ ਦਾ ਸਿਆਸੀ ਲਾਹਾ ਲੈਣ ਲਈ ਵੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਪੱਕੇ ਖਾਲਾਂ ਦੀ ਉਸਾਰੀ ਅਤੇ ਨਹਿਰੀ ਪਾਣੀ ਦੀ ਸੁਚੱਜੀ ਵੰਡ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵੀ ਇਹ ਮੁੱਦਾ ਚਰਚਾ ਵਿਚ ਰਿਹਾ ਸੀ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੰਗ ਪੂਰੀ ਨਾ ਹੋਣ ਕਾਰਨ ਸੱਤਾਧਾਰੀ ਧਿਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਓ.ਐੱਸ.ਡੀ. ਵਲੋਂ ਸੂਬੇ ਵਿਚ ਅਕਾਲੀ ਸਰਕਾਰ ਬਣਨ ‘ਤੇ ਪੱਕੇ ਖਾਲਾਂ ਦੀ ਉਸਾਰੀ ਨੂੰ ਪਹਿਲ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉੱਧਰ, ਆਮ ਆਦਮੀ ਪਾਰਟੀ ਦੇ ਨਵੇਂ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਵੀ ਨਹਿਰੀ ਖਾਲਾਂ ਅਤੇ ਮੋਘਿਆਂ ਨਾਲ ਸੰਬੰਧਿਤ ਸਮੱਸਿਆਵਾਂ ਸਰਕਾਰ ਕੋਲ ਉਠਾਈਆਂ ਜਾ ਰਹੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੀ ਇਸ ਅਹਿਮ ਮੰਗ ਨੂੰ ਕੌਣ ਪੂਰਾ ਕਰਦਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਹ ਮੁੱਦਾ ਕਿਸ ਪਾਰਟੀ ਲਈ ਕਿੰਨਾ ਲਾਹੇਵੰਦ ਸਾਬਤ ਹੁੰਦਾ ਹੈ।
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਘਰੋ-ਘਰੀਂ ਸੰਪਰਕ ਮੁਹਿੰਮ ਤੇਜ਼ ਪੰਜਾਬ ਦੇ ਭਵਿੱਖ ਬਾਰੇ ਲੋਕਾਂ ਨਾਲ ਕੀਤੀ ਚਰਚਾ ਅਗਲੀ ਖ਼ਬਰ ਭਾਗੀਵਾਂਦਰ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰ ਦਿੱਤੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।