12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲੀ ਦਲ (ਬ) ਵਲੋਂ ਘਰੋ-ਘਰੀਂ ਸੰਪਰਕ ਮੁਹਿੰਮ ਤੇਜ਼ ਪੰਜਾਬ ਦੇ ਭਵਿੱਖ ਬਾਰੇ ਲੋਕਾਂ ਨਾਲ ਕੀਤੀ ਚਰਚਾ

ਭੁੱਚੋ ਮੰਡੀ, 11 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਹਲਕਾ ਭੁੱਚੋ ਵਿਚ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਘਰੋ-ਘਰੀ ਜਨ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ.

ਅਜੀਤ ਡੈਸਕ 12-10-2026
ਭੁੱਚੋ ਮੰਡੀ, 11 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਹਲਕਾ ਭੁੱਚੋ ਵਿਚ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਘਰੋ-ਘਰੀ ਜਨ-ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਿੰਡ ਚੱਕ ਬਖਤੂ, ਕਰਤਾਰਪੁਰ ਥਾਂਦੇ, ਪੂਹਲੀ ਅਤੇ ਪੂਹਲਾ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਮੁਹਿੰਮ ਦੌਰਾਨ ਅਕਾਲੀ ਆਗੂਆਂ ਨੇ ਲੋਕਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਭਵਿੱਖ, ਵਿਕਾਸ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਵੀ ਸੁਣਿਆ ਗਿਆ। ਪਾਰਟੀ ਆਗੂਆਂ ਨੇ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਜਨਤਾ ਨਾਲ ਜੁੜ ਕੇ ਸਮੱਸਿਆਵਾਂ ਸਮਝਣ ‘ਤੇ ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਅਤੇ ਪ੍ਰਫੁੱਲਿਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਗਿੱਲ ਰੌਂਤਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰਾਮਪੁਰਾ ਫੂਲ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਨਹਿਰੀ ਖਾਲਾਂ ਦੀ ਮੰਗ ਬਣ ਸਕਦੀ ਹੈ ਬਠਿੰਡਾ ਦਿਹਾਤੀ ’ਚ ਚੋਣਾਂ ਦਾ ਵੱਡਾ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।