12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੋਨਿਆਣਾ ਵਿਚ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਗੋਨਿਆਣਾ 11 ਅਕਤੂਬਰ (ਲਛਮਣ ਦਾਸ ਗਰਗ)-ਗੋਨਿਆਣਾ ਵਿਚ ਮਹਾਰਾਜਾ ਅਗਰਸੈਨ ਜੀ ਦਾ ਜਨਮ ਦਿਹਾੜਾ ਸਥਾਨਕ ਸ੍ਰੀ ਦੁਰਗਾ ਮੰਦਿਰ ਦੇ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਗਰਵਾਲ ਸਮਾਜ ਵਲੋਂ ਅੰਮ੍ਰਿਤ ਬਾਣੀ ਦਾ ਪਾਠ ਕਰਵਾਇਆ ਗਿਆ ਅਤੇ ਉਕਤ ਸਮਾਗਮ ਦੇ ਮੁੱਖ ਮਹਿਮਾਨ ਧੀਰਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਗੋਨਿਆਣਾ ਮੰਡੀ ਨੇ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ।

ਗੋਨਿਆਣਾ ਵਿਖੇ ਅਗਰਵਾਲ ਸਭਾ ਦੇ ਜਨਮ ਦਿਵਸ ਮੌਕੇ ਮੁੱਖ ਮਹਿਮਾਨ ਅਤੇ ਸਭਾ ਦੇ ਮੈਂਬਰ ਜੋਤ ਪ੍ਰਕਾਸ਼ ਕਰਨ ਦੀ ਰਸਮ ਅਦਾ ਕਰਦੇ ਹੋਏ। ਤਸਵੀਰ : ਲਛਮਣ ਦਾਸ ਗਰਗ 12-10-2026
ਗੋਨਿਆਣਾ 11 ਅਕਤੂਬਰ (ਲਛਮਣ ਦਾਸ ਗਰਗ)-ਗੋਨਿਆਣਾ ਵਿਚ ਮਹਾਰਾਜਾ ਅਗਰਸੈਨ ਜੀ ਦਾ ਜਨਮ ਦਿਹਾੜਾ ਸਥਾਨਕ ਸ੍ਰੀ ਦੁਰਗਾ ਮੰਦਿਰ ਦੇ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਗਰਵਾਲ ਸਮਾਜ ਵਲੋਂ ਅੰਮ੍ਰਿਤ ਬਾਣੀ ਦਾ ਪਾਠ ਕਰਵਾਇਆ ਗਿਆ ਅਤੇ ਉਕਤ ਸਮਾਗਮ ਦੇ ਮੁੱਖ ਮਹਿਮਾਨ ਧੀਰਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਗੋਨਿਆਣਾ ਮੰਡੀ ਨੇ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਹਾਜ਼ਰ ਸ਼ਰਧਾਲੂਆਂ ਨੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਅੰਮ੍ਰਿਤ ਵਾਣੀ ਦੇ ਪਾਠ ਰਾਹੀਂ ਸੰਗਤ ਨੂੰ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿਚ ਮਹਾਰਾਜਾ ਅਗਰਸੈਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤ ਨੇ ਮਹਾਰਾਜਾ ਅਗਰਸੈਨ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਗੋਬਿੰਦ ਰਾਮ ਜਿੰਦਲ ਨੇ ਅਗਰਵਾਲ ਸਭਾ ਦੇ ਕੁਝ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਤੋਂ ਪਹਿਲਾਂ ਅਗਰਵਾਲ ਸਭਾ ਦੇ ਮੈਂਬਰਾਂ ਨੇ ਮਹਾਰਾਜਾ ਅਗਰਸੈਨ ਚੌਂਕ ਵਿਖੇ ਬਣੇ ਮਹਾਰਾਜਾ ਅਗਰਸੈਨ ਦੇ ਸਰੂਪ ਨੂੰ ਚੰਗੀ ਤਰ੍ਹਾਂ ਸਾਫ਼ ਕੀਤਾ ਅਤੇ ਰਾਤ ਸਮੇਂ ਦੀਪ ਮਾਲਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਰੋਮਾ ਪ੍ਰਧਾਨ ਕੌਂਸਲਰ ਗੋਨਿਆਣਾ, ਰਜਨੀਸ਼ ਰਾਜੂ ਪ੍ਰਧਾਨ ਆੜ੍ਹਤੀਆ ਐਸੋਏਸ਼ਨ, ਰਮੇਸ਼ ਕੁਮਾਰ ਮੱਟੂ ਪ੍ਰਧਾਨ ਦੁਰਗਾ ਮੰਦਰ ਕਮੇਟੀ, ਪ੍ਰਮੋਦ ਕਾਕਾ, ਰਜਿੰਦਰ ਕੁਮਾਰ ਬਿੰਦਰ, ਵਿਪਨ ਚੀਕੂ, ਭੂਸ਼ਣ ਗਰਗ, ਸਤੀਸ਼ ਟੰਡਨ, ਅਮਨ ਗੋਇਲ, ਵਿਨੋਦ ਮਿੱਤਲ ਸਮੇਤ ਅਗਰਵਾਲ ਸਭਾ ਦੇ ਅਨੇਕਾਂ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡ ਚੱਕ ਹੀਰਾ ਸਿੰਘ ਵਾਲਾ ਅਤੇ ਰਾਮਸਰਾ ਵਿਖੇ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਹੈਰੋਇਨ, ਗਾਂਜਾ ਅਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ 7 ਮੁਲਜ਼ਮ ਗ੍ਰਿਫ਼ਤਾਰ , ਸ਼ਹਿਰ ਦੇ ਵੱਖ - ਵੱਖ ਥਾਣਿਆਂ ਵਿਚ ਮੁਕੱਦਮਾ ਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।