13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਸਾਨਾਂ ਦੀ ਮਿਹਨਤ ਦਾ ਮੁੱਲ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ: ਬਲਕਾਰ ਸਿੰਘ ਸਿੱਧੂ ਸ਼ਹਿਰ ਦੀ ਮੰਡੀ ’ ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)-ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਸੁਚਾਰੂ ਪ੍ਰਬੰਧ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਭਗਤਾ ਭਾਈਕਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਅੰਨਦਾਤੇ ਦੀ ਦਿਨ-ਰਾਤ ਦੀ ਮਿਹਨਤ ਦਾ ਸਹੀ ਮੁੱਲ ਮਿਲਣਾ ਚਾਹੀਦਾ ਹੈ ਅਤੇ ਫ਼ਸਲ ਦੀ ਖਰੀਦ ਵਿਚ ਕਿਸਾਨਾਂ ਨੂੰ ਬੇਲੋੜੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ।

ਅਜੀਤ ਡੈਸਕ 13-10-2026
ਭਗਤਾ ਭਾਈਕਾ, 12 ਅਕਤੂਬਰ (ਸੁਖਪਾਲ ਸਿੰਘ ਸੋਨੀ)-ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਸੁਚਾਰੂ ਪ੍ਰਬੰਧ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਭਗਤਾ ਭਾਈਕਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਅੰਨਦਾਤੇ ਦੀ ਦਿਨ-ਰਾਤ ਦੀ ਮਿਹਨਤ ਦਾ ਸਹੀ ਮੁੱਲ ਮਿਲਣਾ ਚਾਹੀਦਾ ਹੈ ਅਤੇ ਫ਼ਸਲ ਦੀ ਖਰੀਦ ਵਿਚ ਕਿਸਾਨਾਂ ਨੂੰ ਬੇਲੋੜੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ। ਵਿਧਾਇਕ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਬੇਹੱਦ ਅਹਿਮ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀ ਵਿਚ ਲੋੜੀਂਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਖਰੀਦ ਸੀਜਨ ਦੌਰਾਨ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਇਸ ਸਮੇਂ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ, ਸੀਨੀਅਰ ਆਪ ਆਗੂ ਕਾਲਾ ਸੇਤੀਆ, ਸੰਜੀਵ ਕੁਮਾਰ ਬੰਟੀ, ਬੂਟਾ ਸਿੰਘ ਢਿੱਲੋਂ ਪ੍ਰਧਾਨ, ਹਰਪ੍ਰੀਤ ਸਿੰਘ ਭੋਡੀਪੁਰਾ ਸਰਪੰਚ, ਹਰਪ੍ਰੀਤ ਸਿੰਘ ਸਰਪੰਚ ਨਵਾਂ ਕੇਸਰ ਸਿੰਘ ਵਾਲਾ, ਭੁਪਿੰਦਰ ਸਿੰਘ ਗੁਰੂਸਰ, ਕਾਕਾ ਖਾਨਦਾਨ ਸਰਪੰਚ, ਗੁਰਪ੍ਰੀਤ ਸਿੰਘ ਸਲਾਬਤਪੁਰਾ, ਰਕੇਸ਼ ਕੁਮਾਰ ਅਰੋੜਾ, ਮਨਪ੍ਰੀਤ ਸਿੰਘ ਗੁਰੂਸਰ, ਕੌਂਸਲਰ ਦਿਲਬਾਗ ਸਿੰਘ ਬਾਗੀ, ਬਿੱਕਰ ਕੋਠਾ, ਭਿੰਦਾ ਅਕਲੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤੁੰਗਵਾਲੀ ਦੇ 5 ਅਥਲੀਟਾਂ ਦੀ ਸੂਬਾ ਪੱਧਰੀ ਖੇਡਾਂ ਲਈ ਹੋਈ ਚੋਣ 70ਵੀਂ ਜ਼ਿਲ੍ਹਾ ਅਥਲੈਟਿਕਸ ਮੀਟ-2026 ’ਚ ਤੁੰਗਵਾਲੀ ਦੇ ਅ... ਅਗਲੀ ਖ਼ਬਰ ਜਸਕਰਨ ਸਿੰਘ ਗਹਿਰੀ ਬੁੱਟਰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।