13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਗਟ ਸਿੰਘ ਦੀ ਤਾਜਪੋਸ਼ੀ ਨਾਲ ਬਠਿੰਡਾ ਦਿਹਾਤੀ ਦੇ ਯੂਥ ਕਾਂਗਰਸੀਆਂ ’ਚ ਉਤਸ਼ਾਹ- ਐਡਵੋਕੇਟ ਮਹਿਮਾ

ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਦਿਹਾਤੀ ਜ਼ਿਲ੍ਹਾ ਯੂਥ ਕਾਂਗਰਸ ਦੀ ਉਪ ਪ੍ਰਧਾਨ ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਨੇ ਸੂਬਾਈ ਪ੍ਰਧਾਨ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਜਥੇਬੰਦਕ ਪਸਾਰ ਅਤੇ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਕਰਾਰ ਦਿੱਤਾ।

ਅਜੀਤ ਡੈਸਕ 13-10-2026
ਮਹਿਮਾ ਸਰਜਾ, 12 ਅਕਤੂਬਰ (ਬਲਦੇਵ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਦੇ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਯੂਥ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਦਿਹਾਤੀ ਜ਼ਿਲ੍ਹਾ ਯੂਥ ਕਾਂਗਰਸ ਦੀ ਉਪ ਪ੍ਰਧਾਨ ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਨੇ ਸੂਬਾਈ ਪ੍ਰਧਾਨ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਜਥੇਬੰਦਕ ਪਸਾਰ ਅਤੇ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਆਪਣੇ ਤਜਰਬੇ, ਸੂਝ-ਬੂਝ ਅਤੇ ਸਿਆਸੀ ਦੂਰਅੰਦੇਸ਼ੀ ਸਦਕਾ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਲਈ ਸਾਰਥਕ ਭੂਮਿਕਾ ਨਿਭਾਉਣਗੇ। ਉਨ੍ਹਾਂ ਦੇ ਮੁਤਾਬਿਕ ਨਵੀਂ ਅਗਵਾਈ ਨਾਲ ਪਾਰਟੀ ਦੇ ਕਾਡਰ ਵਿਚ ਨਵਾਂ ਜੋਸ਼ ਸੰਚਾਰਿਤ ਹੋਵੇਗਾ ਅਤੇ ਵਰਕਰਾਂ ਨੂੰ ਲੋਕਾਂ ਦੇ ਬੁਨਿਆਦੀ ਮਸਲਿਆਂ ਦੀ ਪੈਰਵੀ ਲਈ ਹੋਰ ਸਰਗਰਮ ਹੋਣ ਦੀ ਪ੍ਰੇਰਨਾ ਮਿਲੇਗੀ। ਐਡਵੋਕੇਟ ਸੁਖਪ੍ਰੀਤ ਕੌਰ ਨੇ ਕਿਹਾ ਕਿ ਕਾਂਗਰਸ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਮੁਲਾਜ਼ਮ ਵਰਗ ਨਾਲ ਸਬੰਧਿਤ ਮਸਲਿਆਂ ਨੂੰ ਸਿਆਸੀ ਮੰਚ ’ਤੇ ਪ੍ਰਮੁੱਖਤਾ ਨਾਲ ਉਠਾਏਗੀ।
ਪਿਛਲੀ ਖ਼ਬਰ ਮਾਵਾਂ ਧੀਆਂ ਦੇ ਲਲਕਾਰ ਨਾਅਰੇ ਨੂੰ ਬੁਲੰਦ ਕਰਨ ਲਈ ਬੀਬਾ ਬਾਦਲ 16 ਨੂੰ ਕੋਟਸ਼ਮੀਰ ’ਚ ਅਗਲੀ ਖ਼ਬਰ ਐਸ.ਐਸ.ਡੀ. ਕਾਲਜ ਦੀਆਂ ਬੀ.ਐੱਡ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।