ਰੋਟੀ ਬਣਾਉਣ ਵਾਲੀ ਆਧੁਨਿਕ ਮਸ਼ੀਨ ਦੀ ਜਥੇ. ਬਾਬਾ ਟੇਕ ਸਿੰਘ ਨੇ ਕਰਵਾਈ ਸ਼ੁਰੂਆਤ
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼ ਵਿਦੇਸ਼ ‘ਚੋਂ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਮਾਤਾ ਸੁੰਦਰ ਕੌਰ ਜੀ ਲੰਗਰ ਹਾਲ ਵਿਖੇ ਰੋਟੀਆਂ ਤਿਆਰ ਕਰਨ ਵਾਲੀ ਨਵੀਂ ਆਧੁਨਿਕ ਕਿਸਮ ਦੀ ਮਸ਼ੀਨ ਸਥਾਪਿਤ ਕੀਤੀ ਗਈ ਹੈ ਜਿਸ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਪ੍ਰਬੰਧਕਾਂ ਨੇ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਰਸਮੀ ਬਟਨ ਦੱਬ ਕੇ ਕਰਵਾਈ। ਜਥੇਦਾਰ ਬਾਬਾ ਟੇਕ ਸਿੰਘ ਨੇ ਇਸ ਮੌਕੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਗਈ ਲੰਗਰ ਦੀ ਮਰਿਯਾਦਾ ਸਮੁੱਚੀ ਲੋਕਾਈ ਨੂੰ ਆਪਸੀ ਪ੍ਰੇਮ,ਬਰਾਬਰੀ ਅਤੇ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੰਦੀ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮੂਹ ਸੰਗਤ ਇੱਕੋ ਪੰਗਤ ਵਿਚ ਬੈਠ ਕੇ ਪ੍ਰਸਾਦ ਛਕਦੀ ਹੈ।
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼ ਵਿਦੇਸ਼ ‘ਚੋਂ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਮਾਤਾ ਸੁੰਦਰ ਕੌਰ ਜੀ ਲੰਗਰ ਹਾਲ ਵਿਖੇ ਰੋਟੀਆਂ ਤਿਆਰ ਕਰਨ ਵਾਲੀ ਨਵੀਂ ਆਧੁਨਿਕ ਕਿਸਮ ਦੀ ਮਸ਼ੀਨ ਸਥਾਪਿਤ ਕੀਤੀ ਗਈ ਹੈ ਜਿਸ ਦੀ ਸ਼ੁਰੂਆਤ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਪ੍ਰਬੰਧਕਾਂ ਨੇ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਰਸਮੀ ਬਟਨ ਦੱਬ ਕੇ ਕਰਵਾਈ। ਜਥੇਦਾਰ ਬਾਬਾ ਟੇਕ ਸਿੰਘ ਨੇ ਇਸ ਮੌਕੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਗਈ ਲੰਗਰ ਦੀ ਮਰਿਯਾਦਾ ਸਮੁੱਚੀ ਲੋਕਾਈ ਨੂੰ ਆਪਸੀ ਪ੍ਰੇਮ,ਬਰਾਬਰੀ ਅਤੇ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੰਦੀ ਹੈ, ਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮੂਹ ਸੰਗਤ ਇੱਕੋ ਪੰਗਤ ਵਿਚ ਬੈਠ ਕੇ ਪ੍ਰਸਾਦ ਛਕਦੀ ਹੈ। ਉਨ੍ਹਾਂ ਨਵੀਂ ਮਸ਼ੀਨ ਦੀ ਸ਼ੁਰੂਆਤ ਤੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਆਧੁਨਿਕ ਮਸ਼ੀਨ ਦੇ ਸਥਾਪਿਤ ਹੋਣ ਨਾਲ ਜਿੱਥੇ ਘੱਟ ਸਮੇਂ ਅੰਦਰ ਵੱਡੀ ਗਿਣਤੀ ਵਿਚ ਪ੍ਰਸ਼ਾਦੇ ਤਿਆਰ ਹੋ ਸਕਣਗੇ, ਉੱਥੇ ਹੀ ਸੇਵਾਦਾਰਾਂ ਲਈ ਕੰਮ ਸੌਖਾਲਾ ਹੋ ਸਕੇਗਾ। ਇਸ ਮੌਕੇ ਗੁਰਚਰਨ ਸਿੰਘ ਜੀਦਾ, ਸੁਰਿੰਦਰ ਸਿੰਘ ਮੰਡੇਰ ਸਮੇਤ ਸਮੁੱਚਾ ਸਟਾਫ਼ ਮੌਜੂਦ ਸੀ।