19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਨਾਜ ਮੰਡੀਆਂ ’ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ- ਚੇਅਰਮੈਨ ਬੂਟਾ ਸਿੰਘ ਜਲਾਲ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਮਾਰਕੀਟ ਕਮੇਟੀ ਭਗਤਾ ਭਾਈਕਾ ਅਧੀਨ ਪੈਂਦੀ ਅਨਾਜ ਮੰਡੀ ਜਲਾਲ ਵਿਖੇ ਅੱਜ ਬੂਟਾ ਸਿੰਘ ਜਲਾਲ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਵਲੋਂ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਚੇਅਰਮੈਨ ਜਲਾਲ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਵੀ ਕੀਤੇ ਗਏ।

ਅਜੀਤ ਡੈਸਕ 19-10-2026
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਮਾਰਕੀਟ ਕਮੇਟੀ ਭਗਤਾ ਭਾਈਕਾ ਅਧੀਨ ਪੈਂਦੀ ਅਨਾਜ ਮੰਡੀ ਜਲਾਲ ਵਿਖੇ ਅੱਜ ਬੂਟਾ ਸਿੰਘ ਜਲਾਲ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਵਲੋਂ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਚੇਅਰਮੈਨ ਜਲਾਲ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਵੀ ਕੀਤੇ ਗਏ। ਅਨਾਜ ਮੰਡੀ ਜਲਾਲ ਵਿਖੇ ਝੋਨੇ ਦੀ ਖ਼ਰੀਦ ਦਾ ਕੰਮ ਫ਼ਰਮ ਅਮਨ ਟ੍ਰੇਡਿੰਗ ਕੰਪਨੀ ਅਤੇ ਰਤਨ ਲਾਲ ਰਾਜਕੁਮਾਰ ਐਂਡ ਕੰਪਨੀ ਤੋਂ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਜਲਾਲ ਨੇ ਕਿਹਾ ਕਿ ਭਗਤਾ ਭਾਈਕਾ ਅਧੀਨ ਪੈਂਦੀਆਂ ਸਮੂਹ ਅਨਾਜ ਮੰਡੀਆਂ ਅੰਦਰ ਖ਼ਰੀਦ ਪ੍ਰਬੰਧ ਮੁਕੰਮਲ ਹਨ ਅਤੇ ਸਾਰੀਆਂ ਮੰਡੀਆਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਚੇਅਰਮੈਨ ਬੂਟਾ ਸਿੰਘ ਜਲਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦੇਸ਼ਾਂ-ਨਿਰਦੇਸ਼ਾਂ ਅਧੀਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਉਣ ਦੇਣ ਅਤੇ ਸਾਰੇ ਖ਼ਰੀਦ ਕੰਮ ਨਿਰਵਿਘਨ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪਨਸਪ ਇੰਸਪੈਕਟਰ ਚੰਦਰੇਸ਼ ਕੁਮਾਰ, ਸੁਪਰਵਾਈਜ਼ਰ ਗੁਰਦੀਪ ਸਿੰਘ, ਸਰਪੰਚ ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ ਪੰਚ, ਨੰਬਰਦਾਰ ਮਹਿੰਦਰ ਸਿੰਘ, ਆੜ੍ਹਤੀਏ ਸੁਸ਼ੀਲ ਕੁਮਾਰ, ਹੈਪੀ ਸੇਠ, ਪੰਚਾਇਤ ਮੈਂਬਰ ਜਗਤਾਰ ਸਿੰਘ ਖੋਸਾ, ਸੁਰਜੀਤ ਸਿੰਘ, ਗੋਰਾ ਸਿੰਘ, ਸੋਹਣ ਸਿੰਘ ਚੇਅਰਮੈਨ, ਜਸਵੀਰ ਸਿੰਘ ਭੋਲੂ, ਸੰਦੀਪ ਸਿੰਘ , ਜਸਕਰਨ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ ਅਤੇ ਜ਼ੈਲ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਜ਼ਾਰਾਂ ਸ਼ਰਧਾਲੂਆਂ ਨੇ ਮਾਂ ਦੇ ਦਰਬਾਰ ’ਚ ਟੇਕਿਆ ਮੱਥਾ ਅਗਲੀ ਖ਼ਬਰ ਹੈਰੋਇਨ ਬਰਾਮਦਗੀ ਦੇ ਕੇਸਾਂ ’ਚ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ 10-10 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।