19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੇ ਖਿਡਾਰੀਆਂ ਨੇ ਜਿੱਤੇ ਤਗਮ

ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਸਰੀਰਕ ਸਿੱਖਿਆ ਕਾਲਜ, ਬਠਿੰਡਾ ਦੀ ਬੀ. ਪੀ.

ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਸਰੀਰਕ ਸਿੱਖਿਆ ਕਾਲਜ, ਬਠਿੰਡਾ ਦੀ ਬੀ.ਪੀ.ਈ.ਐਸ ਭਾਗ ਦੂਜਾ ਦੀ ਵਿਦਿਆਰਥਣ ਰੁਪਾਲੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਕਰਵਾਏ ਤਾਈਕਮਾਂਡੋ ਅੰਤਰ ਕਾਲਜ ਮੁਕਾਬਲਿਆਂ ਦੇ 46 ਕਿੱਲੋ ਭਾਰ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ ਕਾਲਜ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮਾਲਵਾ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ, ਬੀ.ਪੀ.ਐਡ ਭਾਗ-ਪਹਿਲਾ ਨੇ 63 ਕਿੱਲੋ ਭਾਰ ਵਰਗ ਵਿਚ ਕਾਂਸੀ ઠઠ ਦਾ ਤਗਮਾ, ਰਵਿੰਦਰ ਸਿੰਘ ਬੀ.ਪੀ.ਈ.ਐਸ ਭਾਗ-ਪਹਿਲਾ ਨੇ 86 ਕਿੱਲੋ ਭਾਰ ਵਰਗ ਕੁਸ਼ਤੀ ਵਿਚ ਕਾਂਸੀ ਦਾ ਮੈਡਲ, ਰਾਜਨਦੀਪ ਕੌਰ ਬੀ.ਪੀ.ਈ.ਐਸ ਭਾਗ-ਪਹਿਲਾ ਨੇ 68 ਕਿੱਲੋ ਭਾਰ ਵਿਚ ਸੋਨ ਤਗਮਾ ਜਿੱਤਿਆ। ਇਹ ਖੇਡ ਮੁਕਾਬਲੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਏ। ਕਾਲਜ ਦੀ ਖਿਡਾਰਨ ਨਵਨੀਤ ਕੌਰ ਬੀ.ਪੀ.ਈ.ਐਸ ਭਾਗ-ਦੂਜਾ ਨੇ ਪਾਵਰ ਲਿਫ਼ਟਿੰਗ 69 ਕਿੱਲੋ ਭਾਰ ਵਿਚ ਗੋਲਡ ਮੈਡਲ ਹਾਸਲ ਕੀਤਾ। ਖਿਡਾਰੀਆਂ ਦੀ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਡੀਨ ਆਰ. ਸੀ. ਸ਼ਰਮਾ ਅਤੇ ਸਮੂਹ ਸਟਾਫ਼ ਨੇ ਸਮੂਹ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਮਾਣ-ਮੱਤੀਆਂ ਪ੍ਰਾਪਤੀਆਂ ‘ਤੇ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ਼ ਗੋਇਲ, ਮੈਂਬਰ ਕੇ.ਪੀ.ਐਸ ਬਰਾੜ (ਰਿਟਾਇਡ ਜੁਆਇੰਟ ਕਮਿਸ਼ਨਰ ਇਨਕਮ ਟੈਕਸ) ਨੇ ਸਮੂਹ ਖਿਡਾਰੀਆਂ ਦੀ ਪ੍ਰਾਪਤੀ ‘ਤੇ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀ ਹੈ ਅਤੇ ਆਉਣ ਵਾਲੀਆਂ ਪ੍ਰਤੀਯੋਗਤਾਵਾਂ ਲਈ ਸ਼ੁਭ-ਇੱਛਾਵਾਂ ਦਿੱਤੀਆਂ।
ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਰਜਿਸਟ੍ਰੇਸ਼ਨ ਕੈਂਪ 2 ਨਵੰਬਰ ਨੂੰ ਅਗਲੀ ਖ਼ਬਰ ਸਮਾਜ ਸੇਵੀ ਅਸ਼ੋਕ ਬਾਲਿਆਂਵਾਲੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।