11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਘਾ ਪੁਰਾਣਾ ਹਲਕੇ ਵਿਚ ਕੁਲਵੰਤ ਸਿੰਘ ਮਲੂਕਾ ਦੀ ਚੜ੍ਹਤ ਮਜ਼ਬੂਤੀ ਵੱਲ ਪਿੰਡ ਢਿੱਲਵਾਂ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ ’ਚ ਸ਼ਾਮਿਲ

ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਦੇ ਸਰਗਰਮ ਅਤੇ ਮਿਹਨਤੀ ਆਗੂ ਕੁਲਵੰਤ ਸਿੰਘ ਮਲੂਕਾ ਨੇ ਆਪਣੀਆਂ ਲਗਾਤਾਰ ਪਿੰਡ ਪੱਧਰੀ ਸਰਗਰਮੀਆਂ ਨਾਲ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਹਲਕੇ ਦੇ ਪਿੰਡਾਂ ਵਿਚ ਉਨ੍ਹਾਂ ਦੀ ਆਮਦ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਲੋਕਾਂ ਵਲੋਂ ਦਿਖਾਇਆ ਜਾ ਰਿਹਾ ਪਿਆਰ ਤੇ ਸਤਿਕਾਰ ਉਨ੍ਹਾਂ ਦੀ ਵੱਧਦੀ ਲੋਕਪ੍ਰਿਯਤਾ ਦੀ ਗਵਾਹੀ ਭਰ ਰਿਹਾ ਹੈ।

ਅਜੀਤ ਡੈਸਕ 11-11-2026
ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਦੇ ਸਰਗਰਮ ਅਤੇ ਮਿਹਨਤੀ ਆਗੂ ਕੁਲਵੰਤ ਸਿੰਘ ਮਲੂਕਾ ਨੇ ਆਪਣੀਆਂ ਲਗਾਤਾਰ ਪਿੰਡ ਪੱਧਰੀ ਸਰਗਰਮੀਆਂ ਨਾਲ ਸਿਆਸੀ ਮਾਹੌਲ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਹਲਕੇ ਦੇ ਪਿੰਡਾਂ ਵਿਚ ਉਨ੍ਹਾਂ ਦੀ ਆਮਦ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਲੋਕਾਂ ਵਲੋਂ ਦਿਖਾਇਆ ਜਾ ਰਿਹਾ ਪਿਆਰ ਤੇ ਸਤਿਕਾਰ ਉਨ੍ਹਾਂ ਦੀ ਵੱਧਦੀ ਲੋਕਪ੍ਰਿਯਤਾ ਦੀ ਗਵਾਹੀ ਭਰ ਰਿਹਾ ਹੈ। ਅੱਜ ਨੇੜਲੇ ਪਿੰਡ ਢਿੱਲਵਾਂ ਵਾਲਾ ਵਿਖੇ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਕੇ ਕੁਲਵੰਤ ਸਿੰਘ ਮਲੂਕਾ ਦੇ ਹੌਂਸਲੇ ਹੋਰ ਬੁਲੰਦ ਕਰ ਦਿੱਤੇ ਹਨ। ਅੱਜ ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਉਹ ਸਿਰਫ਼ ਸਿਆਸੀ ਦਾਅਵਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਰਚਾ ਰਹੇ ਹਨ। ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤਾਂ, ਦੁੱਖ-ਸੁੱਖ ਵਿਚ ਸ਼ਮੂਲੀਅਤ ਅਤੇ ਇਲਾਕੇ ਦੇ ਭੱਖਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਉਨ੍ਹਾਂ ਦੀ ਸਰਗਰਮ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਿਆ ਹੋਇਆ ਹੈ। ਸ: ਮਲੂਕਾ ਨੇ ਕਿਹਾ ਕਿ ਪਿੰਡਾਂ ਅੰਦਰ ਮੀਟਿੰਗਾਂ ਅਤੇ ਪਿੰਡਾਂ ਵਿਚ ਹੋ ਰਹੀਆਂ ਮੁਲਾਕਾਤਾਂ ਦੌਰਾਨ ਲੋਕਾਂ ਵਲੋਂ ਮਿਲ ਰਿਹਾ ਉਤਸ਼ਾਹ ਇਹ ਸੰਕੇਤ ਦੇ ਰਿਹਾ ਹੈ ਕਿ ਹਲਕੇ ਵਿਚ ਉਨ੍ਹਾਂ ਨੇ ਆਪਣੀ ਪਛਾਣ ਅਤੇ ਲੋਕਾਂ ਨਾਲ ਆਪਣੀ ਸਾਂਝ ਦਿਨ ਬ ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਬਣਾਕੇ ਉਹ ਹਰ ਵਰਗ ਤੱਕ ਆਪਣੀ ਪਹੁੰਚ ਵਧਾਉਣ ਵਿਚ ਜੁਟੇ ਹੋਏ ਹਨ। ਬਾਘਾਪੁਰਾਣਾ ਹਲਕੇ ਵਿਚ ਕੁਲਵੰਤ ਸਿੰਘ ਮਲੂਕਾ ਦੀਆਂ ਲਗਾਤਾਰ ਸਰਗਰਮੀਆਂ ਅਤੇ ਲੋਕਾਂ ਦਾ ਵੱਧਦਾ ਪਿਆਰ ਆਉਣ ਵਾਲੇ ਸਮੇਂ ਵਿਚ ਸਿਆਸੀ ਸਮੀਕਰਨਾਂ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।
ਪਿਛਲੀ ਖ਼ਬਰ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ’ਚੋਂ ਤੁੰਗਵਾਲੀ ਦੇ ਖਿਡਾਰੀਆਂ ਨੇ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਆਦਰਸ਼ ਨਗਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਵਿਸ਼ਵਕਰਮਾ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।