11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਜਨ ਗਾਇਨ ਅਤੇ ਰੰਗਾਂਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।

ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਜਨ ਗਾਇਨ ਅਤੇ ਰੰਗਾਂਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਅਧਿਆਪਕਾ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਪੰਜਾਬੀ ਅਧਿਆਪਕਾ ਸੁਮਨਜੀਤ ਕੌਰ ਨੇ ਗਰੀਨ ਦੀਵਾਲੀ-ਪ੍ਰਦੂਸ਼ਣ ਰਹਿਤ ਦੀਵਾਲੀ’ ਵਿਸ਼ੇ ‘ਤੇ ਕਵਿਤਾ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਵਲੋਂ ਆਪਸੀ ਪਿਆਰ, ਭਾਈਚਾਰੇ ਅਤੇ ਮਿਲ-ਜੁਲ ਕੇ ਤਿਉਹਾਰ ਮਨਾਉਣ ਦਾ ਸੰਦੇਸ਼ ਦਿੰਦੀ ਸਕਿੱਟ ਵੀ ਪੇਸ਼ ਕੀਤੀ ਗਈ। ਮੰਚ ਸੰਚਾਲਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਅਮਨਜੋਤ ਕੌਰ ਅਤੇ ਦਿਪਿੰਦਰ ਕੌਰ ਨੇ ਬਾਖੂਬੀ ਨਿਭਾਇਆ।ਇਸ ਮੌਕੇ ਦੀਵੇ ਸਜਾਉਣ, ਕਲਾਸ ਰੂਮ ਡੈਕੋਰੇਸ਼ਨ, ਬੋਰਡ ਡੈਕੋਰੇਸ਼ਨ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਕੂਲ ਦੀ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਸਕੂਲ ਦੀ ਐਮ.ਡੀ. ਰਮੇਸ਼ ਕੁਮਾਰੀ ਨੇ ਕਿਹਾ ਕਿ ਰੌਸ਼ਨੀ ਦੇ ਇਸ ਤਿਉਹਾਰ ਮੌਕੇ ਹਰ ਵਿਦਿਆਰਥੀ ਨੂੰ ਆਪਣੇ ਅੰਦਰ ਗਿਆਨ ਦੀ ਜੋਤ ਜਗਾਉਣੀ ਚਾਹੀਦੀ ਹੈ, ਕਿਉਂਕਿ ਗਿਆਨ ਦਾ ਦੀਵਾ ਹੀ ਜ਼ਿੰਦਗੀ ਦੇ ਹਨੇਰੇ ਨੂੰ ਦੂਰ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸੁਖਦੇਵ ਸਿੰਘ ਆਰਟਿਸਟ ਅਗਲੀ ਖ਼ਬਰ ਆਪ ਦੇ ਸਾਬਕਾ ਬਲਾਕ ਪ੍ਰਧਾਨ ਬਹਾਦਰ ਸਿੰਘ ਸਿੱਧੂ ਨੂੰ ਸਦਮਾ, ਪਿਤਾ ਕੁਲਵੰਤ ਸਿੰਘ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।