11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਦੀ ਭਾਜਪਾ ਸਰਕਾਰ-ਚੇਅਰਮੈਨ ਇੰਦਰਜੀਤ ਮਾਨ

ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਸਮਝਦਾਰ ਹੈ ਅਤੇ ਉਸ ਨੂੰ ਪਤਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਵੀ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

ਅਜੀਤ ਡੈਸਕ 11-11-2026
ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਸਮਝਦਾਰ ਹੈ ਅਤੇ ਉਸ ਨੂੰ ਪਤਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਵੀ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਾਜਪਾ ਦੀ ਸਰਕਾਰ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ। ਇਹ ਸ਼ਬਦ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਸਦਕਾ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀਆਂ ਗੱਠਾਂ ਬਣਾਕੇ ਫੈਕਟਰੀਆਂ ਵਿਚ ਭੇਜ ਰਹੇ ਹਨ। ਇਨ੍ਹਾਂ ਗੱਠਾਂ ਤੋਂ ਗੱਤਾ ਅਤੇ ਹੋਰ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹ ਉਪਰਾਲਾ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਕਿਸਾਨਾਂ ਲਈ ਵੀ ਲਾਹੇਵੰਦ ਸਾਬਤ ਹੋ ਰਿਹਾ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮਿਹਨਤ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਹਰੀ ਕ੍ਰਾਂਤੀ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦਾ ਢਿੱਡ ਭਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਅੱਜ ਵੀ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਅਜਿਹੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨਾ ਬੇਹੱਦ ਨਿੰਦਣਯੋਗ ਹੈ।
ਪਿਛਲੀ ਖ਼ਬਰ ਡਾ.ਕੰਵਲਜੀਤ ਕੌਰ ਦੀ ਨਵਪ੍ਰਕਾਸ਼ਤ ਕਿਤਾਬ ‘ਖੋਜ ਡਿਜ਼ਾਈਨ ਅਤੇ ਅਕਾਦਮਿਕ ਖੋਜਾਂ ਦੇ ਨਿਯਮ’ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰ... ਅਗਲੀ ਖ਼ਬਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਨੌਜਵਾਨਾਂ ਵਲੋਂ ਵੱਡੀ ਸ਼ਮੂਲੀਅਤ ਹੋਵੇਗੀ: ਬੂਟਾ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।