12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ

ਸੀਂਗੋ ਮੰਡੀ, 11 ਨਵੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਨੇ ਕਰਾਟੇ ਵਿਚ ਜਿੱਤਿਆ ਸੋਨ ਤਮਗਾ ਜਿੱਤ ਕੇ ਸਕੂਲ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਨੇ ਕਿਹਾ ਕਿ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਚਰਨਜੀਤ ਕੌਰ ਪੁੱਤਰੀ ਬੂਟਾ ਸਿੰਘ ਨੋਖਵਾਲ ਵਾਸੀ ਪਿੰਡ ਮਿਰਜ਼ੇਆਣਾ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਆਪਣੇ ਮਾਪਿਆਂ, ਪਿੰਡ ਮਿਰਜ਼ੇਆਣਾ ਅਤੇ ਸਕੂਲ ਸੰਸਥਾ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 12-11-2026
ਸੀਂਗੋ ਮੰਡੀ, 11 ਨਵੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੀ ਵਿਦਿਆਰਥਣ ਨੇ ਕਰਾਟੇ ਵਿਚ ਜਿੱਤਿਆ ਸੋਨ ਤਮਗਾ ਜਿੱਤ ਕੇ ਸਕੂਲ ਸੰਸਥਾ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਨੇ ਕਿਹਾ ਕਿ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਚਰਨਜੀਤ ਕੌਰ ਪੁੱਤਰੀ ਬੂਟਾ ਸਿੰਘ ਨੋਖਵਾਲ ਵਾਸੀ ਪਿੰਡ ਮਿਰਜ਼ੇਆਣਾ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਆਪਣੇ ਮਾਪਿਆਂ, ਪਿੰਡ ਮਿਰਜ਼ੇਆਣਾ ਅਤੇ ਸਕੂਲ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਤੇ ਮੈਨੇਜਮੈਂਟ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਚਰਨਜੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਨੂੰ ਆਪਣੀ ਹੋਣਹਾਰ ਵਿਦਿਆਰਥਣ ‘ਤੇ ਮਾਣ ਹੈ।
ਪਿਛਲੀ ਖ਼ਬਰ ਡੀ ਏ ਵੀ ਕਾਲਜ ਬਠਿੰਡਾ ਦਾ ਸ਼ਾਨਦਾਰ ਨਤੀਜਾ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਧੂਮ ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।