13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਚੰਨੀ ਦੀ ’ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਰਾਮਪੁਰਾ ਫੂਲ ਹਲਕੇ ’ਚ ਪੁੱਜਣ ’ਤੇ ਕੀਤਾ ਜਾਵੇਗਾ ਜ਼ੋਰਦਾਰ ਸਵਾਗਤ-ਹਰਮਨਵੀਰ ਸਿੰਘ ਜੈਸੀ ਕਾਂਗੜ

ਭਾਈਰੂਪਾ/ਮਹਿਰਾਜ, 12 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਰਾਜਨੀਤਿਕ ਤੌਰ ’ਤੇ ਜਾਗਰੂਕ ਕਰਨ ਦੇ ਮਕਸਦ ਨਾਲ ਆਰੰਭੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਵਿਚ 18 ਨਵੰਬਰ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੰਜਾਬ ਦੀ ਬਿਹਤਰੀ ਲਈ ਅੱਗੇ ਆਉਣ ਦਾ ਦਿੱਤਾ ਜਾ ਰਿਹਾ ਸੁਨੇਹਾ ਬੇਹੱਦ ਸ਼ਲਾਘਾਯੋਗ ਹੈ।

ਅਜੀਤ ਡੈਸਕ 13-11-2026
ਭਾਈਰੂਪਾ/ਮਹਿਰਾਜ, 12 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਰਾਜਨੀਤਿਕ ਤੌਰ ’ਤੇ ਜਾਗਰੂਕ ਕਰਨ ਦੇ ਮਕਸਦ ਨਾਲ ਆਰੰਭੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਵਿਚ 18 ਨਵੰਬਰ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸਪੁੱਤਰ ਹਰਮਨਵੀਰ ਸਿੰਘ ਜੈਸੀ ਕਾਂਗੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ, ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੰਜਾਬ ਦੀ ਬਿਹਤਰੀ ਲਈ ਅੱਗੇ ਆਉਣ ਦਾ ਦਿੱਤਾ ਜਾ ਰਿਹਾ ਸੁਨੇਹਾ ਬੇਹੱਦ ਸ਼ਲਾਘਾਯੋਗ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਉਸਾਰੂ ਸੋਚ ਨਾਲ ਜੋੜਿਆ ਜਾਵੇ। ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਇਹ ਯਾਤਰਾ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਵਿਚ ਪਹੁੰਚੇਗੀ ਅਤੇ ਰਾਮਪੁਰਾ ਸ਼ਹਿਰ ਤੋਂ ਸ਼ੁਰੂ ਹੋ ਕੇ ਫੂਲ ਟਾਊਨ, ਢਪਾਲੀ, ਫੂਲੇਵਾਲਾ ਅਤੇ ਸੰਧੂ ਪਿੰਡਾਂ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰੇਗੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਨਾਲ ਯਾਤਰਾ ਨੂੰ ਯਾਦਗਾਰੀ ਬਣਾਇਆ ਜਾਵੇਗਾ। ਉਨ੍ਹਾਂ ਅਖ਼ੀਰ ਵਿਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾ ਵਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਜਿਸ ਲਈ ਇਸ ਯਾਤਰਾ ਦਾ ਸਵਾਗਤ ਕਰਨਾ ਬਣਦਾ ਹੈ ਤੇ ਦੱਸਿਆ ਕਿ ਯਾਤਰਾ ਨੂੰ ਲੈਕੇ ਹਲਕੇ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਿਆ ਰੁਜ਼ਗਾਰ ਦਾ ਤੋਹਫ਼ਾ, ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੌਂਪੇ 52 ਨਿਯੁਕਤੀ ਪੱ... ਅਗਲੀ ਖ਼ਬਰ ਬੋਹਾ ਰਜਬਾਹੇ ’ਚ ਬੰਦੀ ਕਾਰਨ ਬਰੇਟਾ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।