14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਲ ਦਿਵਸ ਮੌਕੇ ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਰੌਣਕਾਂ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੀ. ਆਰ.

ਅਜੀਤ ਡੈਸਕ 14-11-2026
ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚੇ ਬਹੁਤਹੀ ਸੋਹਣੇ ਅਤੇ ਰੰਗ-ਬਿਰੰਗੇ ਕੱਪੜੇ ਪਹਿਨ ਕੇ ਸਕੂਲ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਾਟਕ, ਡਾਂਸ, ਭਾਸ਼ਣ ਅਤੇ ਗੀਤਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਪ੍ਰਸ਼ਨ-ਉੱਤਰ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਕਿਰਨਾ ਰਾਣੀ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ। ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵੀ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ 23 ਨੂੰ- ਪ੍ਰਧਾਨ ਦੀਦਾਰ ਸਿੰਘ ਮੱਕੜ ਅਗਲੀ ਖ਼ਬਰ -ਮਾਮਲਾ ਸੇਵਾ-ਮੁਕਤ ਸਬ ਇੰਸਪੈਕਟਰ ਦੇ ਹੋਏ ਕਤਲ ਦਾ- 2 ਸਾਲ ਪਹਿਲਾਂ ਦਰਜ ਹੋਏ ਕਤਲ ਦੇ ਮਾਮਲੇ ’ਚ ਮ੍ਰਿਤਕ ਦੇ ਪੁੱਤਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।