14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਵ ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 16 ਨੂੰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਸਰਵ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਵਲੋਂ 16 ਨਵੰਬਰ ਨੂੰ ਆਂਗਣਵਾੜੀ ਵਰਕਰਾਂ- ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਕਨਵੀਨਰ ਗੁਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਕਮਰਾਨ ਧਿਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਉਨ੍ਹਾਂ ਦੀ ਟਰੇਡ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਕੁਝ ਨਜ਼ਰਅੰਦਾਜ਼ ਕਰ ਦਿੱਤਾ।

ਸਨਿਚਰਵਾਰ, 1 ਅਗਸਤ, 2026 14-11-2026
ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਸਰਵ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਵਲੋਂ 16 ਨਵੰਬਰ ਨੂੰ ਆਂਗਣਵਾੜੀ ਵਰਕਰਾਂ- ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਜ਼ਿਲ੍ਹਾ ਕਨਵੀਨਰ ਗੁਰਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਕਮਰਾਨ ਧਿਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਉਨ੍ਹਾਂ ਦੀ ਟਰੇਡ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਕੁਝ ਨਜ਼ਰਅੰਦਾਜ਼ ਕਰ ਦਿੱਤਾ। ਹੁਕਮਰਾਨ ਧਿਰ ਵਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਸਾਰ ਹੀ ਉਨ੍ਹਾਂ ਦਾ ਮਾਣ- ਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਮੁੱਖ ਮੰਤਰੀ ਨੇ ਹੁਣ ਤੱਕ ਉਨ੍ਹਾਂ ਨੂੰ ਮੀਟਿੰਗ ਕਰਨ ਦਾ ਵੀ ਸਮਾਂ ਨਹੀਂ ਦਿੱਤਾ, ਸਗੋਂ ਵਾਰ ਵਾਰ ਮੀਟਿੰਗ ਦੇ ਲਾਰੇ ਲਾ ਕੇ ਯੂਨੀਅਨ ਆਗੂਆਂ ਨੂੰ ਜ਼ਲੀਲ ਕੀਤਾ ਜਾਂਦਾ ਰਿਹਾ ਹੈ ਜਿਸ ਕਾਰਨ ਆਂਗਣਵਾੜੀ ਵਰਕਰਾਂ-ਹੈਲਪਰਾਂ ਵਿੱਚ ਸਰਕਾਰ ਪ੍ਰਤੀ ਸਖ਼ਤ ਰੋਹ ਪੈਦਾ ਹੋ ਚੁੱਕਾ ਹੈ। ਸਰਵ ਆਂਗਣਵਾੜੀ ਯੂਨੀਅਨ ਆਗੂਆਂ ਨੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਵੀ ਉਨ੍ਹਾਂ ਦੇ ਮਿਹਨਤਾਨੇ ਮੁਤਾਬਿਕ ਬਣਦੇ ਹੱਕ ਨਹੀਂ ਸਨ ਦਿੱਤੇ ਪਰ ਮੌਜੂਦਾ ਪੰਜਾਬ ਸਰਕਾਰ ਅੱਧੀ ਸਦੀ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ , ਜਿਸ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਮਿਹਨਤਾਨਾ ਵਧਾਉਣ ਤੋਂ ਲਕੀਰ ਖਿੱਚੀ ਹੋਈ ਹੈ। ਯੂਨੀਅਨ ਵਲੋਂ ਪਹਿਲਾਂ ਵੀ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਦਾ ਪ੍ਰੋਗਰਾਮ ਉਲੀਕੇ ਜਾਂਦੇ ਰਹੇ ਹਨ ਪਰ ਪੰਜਾਬ ਦੇ ਮੰਤਰੀਆਂ ਵਲੋਂ ਉਨ੍ਹਾਂ ਦਾ ਮਾਣ ਭੱਤਾ 15 ਦਿਨਾਂ ਵਿਚ ਦੁੱਗਣਾ ਕਰਨ ਦੇ ਝੂਠੇ ਲਾਰੇ ਲਾ ਕੇ ਧਰਨੇ ਪਿੱਛੇ ਪਵਾਏ ਜਾਂਦੇ ਰਹੇ ਪਰ ਹੁਣ ਪੰਜਾਬ ਦੀਆਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਨਜ਼ਰਾਂ ਵਿਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਪ੍ਰਤੀ ਵਿਸ਼ਵਾਸ ਖਤਮ ਹੋ ਗਿਆ ਹੈ ਜਿਸ ਕਰਕੇ ਹੁਣ ਯੂਨੀਅਨ ਨੂੰ ਮਜ਼ਬੂਰ ਹੋ ਕੇ 16 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਣਾ ਪਿਆ ਹੈ। ਆਂਗਣਵਾੜੀ ਯੂਨੀਅਨ ਆਗੂਆਂ ਨੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਧਰਨੇ ਵਿਚ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਨਗਰ ਕੀਰਤਨ, ਪ੍ਰਭਾਤਫੇਰੀਆਂ ਸ਼ੁਰੂ ਅਗਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਵਿਖੇ ਤਿੰਨ ਦਿਨਾਂ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।