15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਇੰਚਾਰਜ ਗਿੱਲ ਰੌਂਤਾ ਵਲੋਂ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਸੰਮਤੀ ਮੈਂਬਰ ਦੇ ਘਰ ਮੀਟਿੰਗ

ਭਾਈਰੂਪਾ, 14 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਤੇ ਪ੍ਰਸਿੱਧ ਗੀਤਕਾਰ ਗਿੱਲ ਰੌਂਤਾ ਵਲੋਂ ਇਲਾਕੇ ਅੰਦਰ ਮੀਟਿੰਗਾਂ ਦਾ ਦੌਰ ਜਾਰੀ ਹੈ, ਇਸੇ ਕੜੀ ਤਹਿਤ ਉਨ੍ਹਾਂ ਵਲੋਂ ਲਾਗਲੇ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਦੇ ਘਰ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਗਿੱਲ ਰੌਂਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਹੀ ਰਾਜਨੀਤਿਕ ਸੇਧ ਨਾ ਮਿਲਣ ਕਰਕੇ ਨਿਰਾਸ਼ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਅਜਿਹੀ ਸਿਆਸੀ ਦਲ ਦੀ ਜ਼ਰੂਰਤ ਹੈ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇ ਤੇ ਅਜਿਹੇ ’ਚ ਅਕਾਲੀ ਦਲ ਵਾਰਿਸ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਆਸਾਂ ਹਨ, ਜਿਸ ਦੇ ਚਲਦਿਆਂ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ।

ਅਜੀਤ ਡੈਸਕ 15-11-2026
ਭਾਈਰੂਪਾ, 14 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਤੇ ਪ੍ਰਸਿੱਧ ਗੀਤਕਾਰ ਗਿੱਲ ਰੌਂਤਾ ਵਲੋਂ ਇਲਾਕੇ ਅੰਦਰ ਮੀਟਿੰਗਾਂ ਦਾ ਦੌਰ ਜਾਰੀ ਹੈ, ਇਸੇ ਕੜੀ ਤਹਿਤ ਉਨ੍ਹਾਂ ਵਲੋਂ ਲਾਗਲੇ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਦੇ ਘਰ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਗਿੱਲ ਰੌਂਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਹੀ ਰਾਜਨੀਤਿਕ ਸੇਧ ਨਾ ਮਿਲਣ ਕਰਕੇ ਨਿਰਾਸ਼ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਅਜਿਹੀ ਸਿਆਸੀ ਦਲ ਦੀ ਜ਼ਰੂਰਤ ਹੈ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇ ਤੇ ਅਜਿਹੇ ’ਚ ਅਕਾਲੀ ਦਲ ਵਾਰਿਸ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਆਸਾਂ ਹਨ, ਜਿਸ ਦੇ ਚਲਦਿਆਂ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਅੰਦਰ ਵੀ ਲੋਕਾਂ ਦਾ ਰੁਝਾਨ ਲਗਾਤਾਰ ਵਾਰਿਸ ਪੰਜਾਬ ਵੱਲ ਵੱਧ ਰਿਹਾ ਹੈ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਤੋਂ ਇਲਾਵਾ ਹੋਰ ਵਿਅਕਤੀ ਹਾਜ਼ਰ ਸਨ ।
ਪਿਛਲੀ ਖ਼ਬਰ ਸਹਾਰਾ ਸੁਸਾਇਟੀ ਵਲੋਂ ਕਰਵਾਈ ਤਿੰਨ ਰੋਜ਼ਾ ਕੌਮੀ ਕਾਨਫਰੰਸ ਸ਼ੁਰੂ ਅਗਲੀ ਖ਼ਬਰ ਬਾਲ ਦਿਵਸ ਅਮੀਰਾਂ ਦਾ , ਗ਼ਰੀਬਾਂ ਦੇ ਬੱਚਿਆਂ ਲਈ ਤਾਂ ਰੋਜ਼ੀ - ਰੋਟੀ ਦਾ ਸੰਕਟ - ਤਰਸੇਮ ਸਿੰਘ ਲਾਲੇਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।