15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਜ਼ੁਰਗਾਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਅਸ਼ੀਰਵਾਦ ਹੀ ਤੀਰਥ ਯਾਤਰਾ ਦੀ ਸਭ ਤੋਂ ਵੱਡੀ ਪ੍ਰਾਪਤੀ- ਚੇਅਰਮੈਨ ਇੰਦਰਜੀਤ ਮਾਨ

ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸ਼ਹਿਰ ਰਾਮਪੁਰਾ ਦੀ ਜਨਤਾ ਕਾਲੋਨੀ ਵਿਖੇ ਅੱਜ ‘ਤੀਰਥ ਯਾਤਰੀ ਸਭਾ’ ਤਹਿਤ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਪਰਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਯਾਤਰਾ ਅਨੁਭਵ ਸੁਣੇ ਗਏ ਅਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 15-11-2026
ਰਾਮਪੁਰਾ ਫੂਲ, 14 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸ਼ਹਿਰ ਰਾਮਪੁਰਾ ਦੀ ਜਨਤਾ ਕਾਲੋਨੀ ਵਿਖੇ ਅੱਜ ‘ਤੀਰਥ ਯਾਤਰੀ ਸਭਾ’ ਤਹਿਤ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਪਰਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਯਾਤਰਾ ਅਨੁਭਵ ਸੁਣੇ ਗਏ ਅਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਵਣ ਪੁੱਤ ਬਣ ਕੇ ਸੂਬੇ ਦੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਜੋ ਉਪਰਾਲਾ ਕੀਤਾ ਹੈ, ਉਹ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਉਨ੍ਹਾਂ ਦੀ ਸ਼ਰਧਾ ਦਾ ਸਤਿਕਾਰ ਕਰਨ ਵਾਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਆਪਣੀ ਜ਼ਿੰਦਗੀ ਵਿਚ ਇਨ੍ਹਾਂ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਨਹੀਂ ਕਰ ਸਕਦੇ ਸਨ। ਅਜਿਹੇ ਵਿਚ ਤੀਰਥ ਯਾਤਰਾ ਵਰਗਾ ਉਪਰਾਲਾ ਉਨ੍ਹਾਂ ਲਈ ਖ਼ੁਸ਼ੀ, ਸ਼ਰਧਾ ਅਤੇ ਯਾਦਗਾਰੀ ਪਲਾਂ ਦਾ ਸਾਧਨ ਬਣਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਯਾਤਰਾਵਾਂ ਤੋਂ ਪਰਤੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਦਿਖਾਈ ਦਿੰਦੀ ਖ਼ੁਸ਼ੀ ਅਤੇ ਉਨ੍ਹਾਂ ਦੇ ਅਨੁਭਵ ਇਸ ਉਪਰਾਲੇ ਦੀ ਮਹੱਤਤਾ ਨੂੰ ਬਿਆਨ ਕਰਦੇ ਹਨ। ਬਜ਼ੁਰਗਾਂ ਦਾ ਅਸ਼ੀਰਵਾਦ ਕਿਸੇ ਵੀ ਸਮਾਜ ਅਤੇ ਪਰਿਵਾਰ ਲਈ ਅਨਮੋਲ ਪੂੰਜੀ ਹੁੰਦਾ ਹੈ। ਉਨ੍ਹਾਂ ਦੀਆਂ ਦੁਆਵਾਂ ਅਤੇ ਅਸ਼ੀਰਵਾਦ ਨਾਲ ਹੀ ਸਮਾਜ ਵਿਚ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਜੁੜਨਾ, ਉਨ੍ਹਾਂ ਦੀਆਂ ਗੱਲਾਂ ਸੁਣਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੈ। ਸ਼ਹਿਰ ਰਾਮਪੁਰਾ ਫੂਲ ਦੇ ਵਸਨੀਕਾਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਬਜ਼ੁਰਗਾਂ ਦੇ ਅਸ਼ੀਰਵਾਦ ਲਈ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘ਬਜ਼ੁਰਗਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਅਤੇ ਉਨ੍ਹਾਂ ਦੇ ਦਿਲੋਂ ਨਿਕਲੀਆਂ ਦੁਆਵਾਂ ਹੀ ਸਾਡੀ ਸਭ ਤੋਂ ਵੱਡੀ ਕਮਾਈ ਹਨ। ਸਰਵਣ ਪੁੱਤ ਬਣ ਕੇ ਬਜ਼ੁਰਗਾਂ ਨੂੰ ਧਾਰਮਿਕ ਧਾਮਾਂ ਦੇ ਦਰਸ਼ਨ ਕਰਵਾਉਣ ਦਾ ਇਹ ਉਪਰਾਲਾ ਹਮੇਸ਼ਾ ਯਾਦ ਰੱਖਿਆ ਜਾਵੇਗਾ। ਲੋਕਾਂ ਦਾ ਪਿਆਰ ਅਤੇ ਬਜ਼ੁਰਗਾਂ ਦਾ ਅਸ਼ੀਰਵਾਦ ਹੀ ਸਾਨੂੰ ਸਮਾਜ ਸੇਵਾ ਦੇ ਰਾਹ ‘ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।
ਪਿਛਲੀ ਖ਼ਬਰ ਐੱਸ . ਐੱਸ . ਡੀ . ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਰੰਭ ਅਗਲੀ ਖ਼ਬਰ ਗੁਰਜੀਤ ਸਿੰਘ ਗੋਰਾ ਦਿਉਣ ਭਾਜਪਾ ਦੇ ਐੱਨ.ਜੀ.ਓ.ਵਿੰਗ ਦੇ ਸੂਬਾ ਕੋ-ਕਨਵੀਨਰ ਨਿਯੁਕਤ, ਜ਼ਿਲ੍ਹਾ ਪ੍ਰਧਾਨ ਮਲੂਕਾ ਨੇ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।